60 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਕਾਬੂ ਨੌਜਵਾਨ ਨੂੰ ਭੇਜਿਆ ਜੇਲ

Monday, Feb 05, 2018 - 01:28 AM (IST)

60 ਗ੍ਰਾਮ ਨਸ਼ੇ ਵਾਲੇ ਪਦਾਰਥ ਸਣੇ ਕਾਬੂ ਨੌਜਵਾਨ ਨੂੰ ਭੇਜਿਆ ਜੇਲ

ਨਵਾਂਸ਼ਹਿਰ, (ਤ੍ਰਿਪਾਠੀ)— ਪੁਲਸ ਨੇ 60 ਗ੍ਰਾਮ ਨਸ਼ੀਲੇ ਪਦਾਰਥ ਸਣੇ ਗ੍ਰਿਫਤਾਰ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਅਦਾਲਤ ਦੇ ਹੁਕਮਾਂ 'ਤੇ ਜੇਲ ਭੇਜਿਆ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਸ਼ੋਤਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਨਹਿਰ ਜਗਤਪੁਰ ਕੋਲ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਗ੍ਰਿਫਤਾਰ ਕੀਤੇ ਨੌਜਵਾਨ ਦੀ ਪਛਾਣ ਭੁਪਿੰਦਰ ਕੁਮਾਰ ਉਰਫ ਵਿੱਕੀ ਪੁੱਤਰ ਹੰਸਰਾਜ ਵਾਸੀ ਸੰਗ ਢੇਸੀਆਂ ਥਾਣਾ ਗੋਰਾਇਆ ਜ਼ਿਲਾ ਜਲੰਧਰ ਵਜੋਂ ਹੋਈ ਹੈ। 
ਥਾਣੇਦਾਰ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਖਿਲਾਫ਼ ਥਾਣਾ ਮੁਕੰਦਪੁਰ ਵਿਖੇ ਮਾਮਲਾ ਦਰਜ ਕਰ ਕੇ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਜੇਲ ਭੇਜ ਦਿੱਤਾ ਹੈ। 


Related News