ਫਰਾਰ ਤੀਜੇ ਮੁਲਜ਼ਮ ਨੂੰ ਭੇਜਿਆ ਜੇਲ

09/18/2017 7:19:16 AM

ਲੋਹੀਆਂ ਖਾਸ, (ਮਨਜੀਤ) ਜੁਲਾਈ ਮਹੀਨੇ ਲੋਹੀਆਂ ਦੇ ਪਿੰਡ ਫਤਿਹਪੁਰ ਭੰਗਵਾਂ ਵਿਖੇ ਜ਼ਮੀਨੀ ਰੌਲੇ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ ਝਗੜੇ ਦੌਰਾਨ ਇਕ ਧਿਰ ਦੇ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵੱਲੋਂ ਚਲਾਈ ਗੋਲੀ ਨਾਲ ਨੇੜੇ ਖੜ੍ਹੇ ਗੁਰਬੀਰ ਸਿੰਘ ਪੁੱਤਰ ਸੁਖਜੀਤ ਸਿੰਘ ਨਾਮਕ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਂ ਲਖਵਿੰਦਰ ਕੌਰ ਤੇ ਚਾਚਾ ਹੀਰਾ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਸ 'ਤੇ ਸੁਰਿੰਦਰ ਕੁਮਾਰ ਥਾਣਾ ਮੁਖੀ ਨੇ ਮ੍ਰਿਤਕ ਦੇ ਪਿਤਾ ਸੁਖਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਫਤਿਹਪੁਰ ਭੰਗਵਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਧਾਰਾ 302, 307, 148, 149, ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਵਾਪਰੀ ਘਟਨਾ ਦੇ ਮੁੱਖ ਦੋਸ਼ੀ ਗੋਲੀ ਚਲਾਉਣ ਵਾਲੇ ਮਨਜਿੰਦਰ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਸੀ ਪਰ ਤੀਜੇ ਮੁਲਜ਼ਮ ਮਨਜਿੰਦਰ ਸਿੰਘ ਦੇ ਭਰਾ ਜਸਵਿੰਦਰ ਸਿੰਘ ਨੂੰ ਵੀ ਏ. ਐੱਸ. ਆਈ. ਪ੍ਰਗਟ ਸਿੰÎਘ ਨੇ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ ਭੇਜ ਦਿੱਤਾ ਹੈ।