ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਲਾਈਵ ਹੋਣ ’ਤੇ ਜੇਲ੍ਹ ਸੁਪਰਡੈਂਟ ਦਾ ਬਿਆਨ, ਜਾਣੋ ਕੀ ਕਿਹਾ

Tuesday, Mar 14, 2023 - 09:56 PM (IST)

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਲਾਈਵ ਹੋਣ ’ਤੇ ਜੇਲ੍ਹ ਸੁਪਰਡੈਂਟ ਦਾ ਬਿਆਨ, ਜਾਣੋ ਕੀ ਕਿਹਾ

ਬਠਿੰਡਾ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਦੇ ਅੰਦਰੋਂ ਲਾਈਵ ਹੋਣ ਦੀ ਚੱਲ ਰਹੀ ਵੀਡੀਓ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਸੁਪ੍ਰਿੰਟੈਂਡੈਂਟ ਐੱਨ. ਡੀ. ਨੇਗੀ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਲਾਰੈਂਸ ਬਠਿੰਡਾ ਜੇਲ੍ਹ 'ਚ ਉਨ੍ਹਾਂ ਕੋਲ ਬੰਦ ਹੈ ਅਤੇ ਅਜਿਹਾ ਕੋਈ ਇੰਟਰਵਿਊ ਇਸ ਜੇਲ੍ਹ ’ਚੋਂ ਨਹੀਂ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਤੇ ਬੋਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ, ‘ਗੋਲਡੀ ਬਰਾੜ ਤੇ ਸਚਿਨ ਨੇ ਕਰਵਾਇਆ ਕਤਲ’

ਜੇਲ੍ਹ ਸੁਪ੍ਰਿੰਟੈਂਡੈਂਟ ਦਾ ਕਹਿਣਾ ਹੈ ਕਿ ਬਠਿੰਡਾ ਜੇਲ੍ਹ ਤਾਂ ਕੀ ਪੰਜਾਬ ਦੀ ਕਿਸੇ ਵੀ ਜੇਲ੍ਹ ’ਚ ਅਜਿਹਾ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ’ਚ ਸੁਰੱਖਿਆ ਵਿਵਸਥਾ ਬਹੁਤ ਮਜ਼ਬੂਤ ​​ਹੈ ਅਤੇ ਅੱਜ ਜੋ ਮੀਡੀਆ ਚੈਨਲ ’ਚ ਲਾਰੈਂਸ ਦੀ ਇੰਟਰਵਿਊ ਦਿਖਾਈ ਜਾ ਰਹੀ ਹੈ, ਉਹ ਪੁਰਾਣੀ ਹੋ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਤੋਂ ਲੁਧਿਆਣੇ ਖਿੱਚ ਲਿਆਈ ਕਿਸਮਤ, ਰਾਤੋ-ਰਾਤ ਬਦਲੇ ਨਸੀਬ, ਬਣਿਆ ਕਰੋੜਪਤੀ (ਵੀਡੀਓ) 

ਦਰਅਸਲ, ਇਕ ਨਿੱਜੀ ਚੈਨਲ ਵੱਲੋਂ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਪੁਲਸ ਪ੍ਰਸ਼ਾਸਨ ’ਚ ਹਫੜਾ ਦਫੜੀ ਮਚ ਗਈ ਹੈ। ਇਸ ਵੀਡੀਓ ਤੋਂ ਬਾਅਦ ਜੇਲ੍ਹ ਦੇ ਅੰਦਰ ਲਾਰੈਂਸ ਕੋਲ ਮੋਬਾਈਲ ਫ਼ੋਨ ਪਹੁੰਚਣ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।


author

Manoj

Content Editor

Related News