ਹੁਸ਼ਿਆਰਪੁਰ ਦੀ ਜੇਲ੍ਹ ''ਚ ਕੈਦੀ ਰਿੰਦਾ ਦੀ ਕੁੱਟਮਾਰ ਦੇ ਮਾਮਲੇ ਜੇਲ੍ਹ ਸੁਪਰਡੈਂਟ ਵਿਰੁੱਧ ਵੱਡੀ ਕਾਰਵਾਈ
Thursday, Dec 21, 2023 - 06:50 PM (IST)
ਚੰਡੀਗੜ੍ਹ/ਹੁਸ਼ਿਆਰਪੁਰ (ਹਾਂਡਾ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀ ਹਰਿੰਦਰ ਸਿੰਘ ਰਿੰਦਾ ਦੀ ਕੁੱਟਮਾਰ ਦੇ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਸਿਫ਼ਾਰਿਸ਼ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜੇਲ੍ਹ ਸਟਾਫ਼ ਦੇ 9 ਵਿਅਕਤੀਆਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਪੁਲਸ ਅਧਿਕਾਰੀਆਂ ਅਤੇ ਹਲਫ਼ੀਆ ਬਿਆਨ ਦੇਣ ਵਾਲੇ ਪੰਜਾਬ ਸਰਕਾਰ ਦੇ ਏ. ਡੀ. ਖ਼ਿਲਾਫ਼ ਵੀ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ ਦੀ ਰਹਿਣ ਵਾਲੀ ਦੀਪਸ਼ਿਖਾ ਨੇ ਵਿਦੇਸ਼ 'ਚ ਗੱਡੇ ਝੰਡੇ, ਸਪੇਨ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ
ਇਹ ਰਿਪੋਰਟ ਅੱਜ ਹਾਈਕੋਰਟ ਦੇ ਹੁਕਮਾਂ 'ਤੇ ਬਣਾਈ ਗਈ ਜਾਂਚ ਟੀਮ ਦੇ ਮੁਖੀ ਵੱਲੋਂ ਹਾਈਕੋਰਟ 'ਚ ਪੇਸ਼ ਕੀਤੀ ਗਈ, ਜਿਸ 'ਚ ਮੰਨਿਆ ਗਿਆ ਕਿ ਰਿੰਦਾ ਦੀ ਜੇਲ੍ਹ ਸਟਾਫ਼ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਜਾਂਚ ਤੋਂ ਪਹਿਲਾਂ ਦਿੱਤਾ ਗਿਆ ਹਲਫ਼ਨਾਮਾ ਪੂਰੀ ਤਰ੍ਹਾਂ ਨਾਲ ਗਲਤ ਸੀ। ਇਸ ਮਾਮਲੇ ਵਿਚ ਜੋ ਵੀ ਕਾਰਵਾਈ ਕੀਤੀ ਗਈ, ਉਸ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਅਤੇ ਪਟੀਸ਼ਨ ਕਰਤਾ ਇਸ ਕਾਰਵਾਈ ਤੋਂ ਸੰਤੁਸ਼ਟੀ ਤੋਂ ਬਾਅਦ ਕੇਸ ਦਾ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਜਗਰਾਓਂ ਰੈਲੀ ਦੌਰਾਨ ਰਾਜਾ ਵੜਿੰਗ ਨੇ ਬਿਨਾਂ ਨਾਂ ਲਏ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਸਲਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।