ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ, ਫਿਰ ਕੀਤੀ ਅਰਦਾਸ
Sunday, Dec 26, 2021 - 02:33 PM (IST)
ਅੰਮ੍ਰਿਤਸਰ (ਅਨਜਾਣ) - ਜੇਲ੍ਹਾਂ ‘ਚ ਬੰਦ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਭਿੰਡਰਾਂਵਾਲਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿਰਲੱਥ ਖਾਲਸਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਹੱਥਾਂ ਵਿੱਚ ਬੈਨਰ ਫੜ੍ਹ ਰੋਸ ਮਾਰਚ ਕੱਢਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੇਠਾਂ ਪੰਥ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਜੋਦੜੀ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੋ: ਬਲਜਿੰਦਰ ਸਿੰਘ, ਭਾਈ ਰਣਜੀਤ ਸਿੰਘ, ਕੰਵਰ ਚੜ੍ਹਤ ਸਿੰਘ ਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੋ ਪ੍ਰਕਾਰ ਦੇ ਕਾਨੂੰਨ ਨੇ। ਇੱਕ ਉਹ ਕਾਨੂੰਨ ਜੋ ਬਹੁ-ਗਿਣਤੀਆਂ ਲਈ ਲਾਗੂ ਕੀਤਾ ਜਾਂਦਾ ਹੈ ਤੇ ਉਹ ਭਾਵੇਂ ਜਿੰਨੇ ਮਰਜ਼ੀ ਅਪਰਾਧ ਕਰ ਲੈਣ ਉਹ ਅਣਗੌਲੇ ਕਰਕੇ ਇਹ ਕਾਨੂੰਨ ਉਨ੍ਹਾਂ ਦੀ ਫੇਵਰ ਲਈ ਵਰਤਿਆ ਜਾਂਦਾ ਹੈ। ਦੂਸਰਾ ਕਾਨੂੰਨ ਮਾਇਨਾਰਿਟੀ ਖ਼ਾਸਕਰ ਸਿੱਖਾਂ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਾਨੂੰਨ ਦਿਖਾਵੇ ਲਈ ਹੋਰ ਤੇ ਸਿੱਖਾਂ ਦੇ ਵਿਰੋਧ ਲਈ ਹੋਰ ਹੁੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਮਿਸਾਲ ਦੇ ਤੌਰ ‘ਤੇ ਜਿਨ੍ਹਾਂ ਬੰਦੀ ਸਿੰਘਾਂ ਨੂੰ ਉਮਰ ਕੇਦ ਦੀ ਸਜ਼ਾ ਹੋਈ ਸੀ ਉਹ ਆਪਣੀ ਉਮਰ ਕੈਦ ਤੋਂ ਬਾਅਦ ਵੀ 31-31 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਨੇ ਤੇ ਜਿਨ੍ਹਾਂ ਚਾਰ ਪੁਲਸ ਕਰਮਚਾਰੀਆਂ ਨੂੰ ਸਿੱਖਾਂ ‘ਤੇ ਝੂਠੇ ਪਰਚੇ ਦਰਜ ਕਰਨ ਲਈ ਉਮਰ ਕੈਦ ਦੀ ਸਜ਼ਾ ਹੋਈ ਸੀ ਉਹ ਚਾਰ-ਚਾਰ ਸਾਲ ਦੀ ਸਜ਼ਾ ਕੱਟ ਕੇ ਸਰਕਾਰ ਦੀ ਮਿਹਰਬਾਨੀ ਨਾਲ ਰਿਹਾਅ ਵੀ ਕਰ ਦਿੱਤੇ ਗਏ ਨੇ। ਉਨ੍ਹਾਂ ਕਿਹਾ ਕਿ ਇਸ ਲਈ ਜਿੱਥੇ ਬੀ.ਜੇ. ਪੀ. ਤੇ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਓਥੇ ਕੇਜਰੀਵਾਲ ਸਰਕਾਰ ਵੀ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
ਉਨ੍ਹਾਂ ਕਿਹਾ ਕਿ ਅਕਾਲੀ ਜੋ ਆਪਣੇ ਆਪ ਨੂੰ ਪੰਥਕ ਕਹਾਉਂਦੇ ਨੇ ਪਰ ਅੰਦਰੋਂ ਆਰ ਐਸ ਐਸ ਦੇ ਚੇਲੇ ਨੇ ਕਿਉਂਕਿ ਸਤਾ ਵਿੱਚ ਹੁੰਦਿਆਂ ਉਨ੍ਹਾਂ ਵੀ ਕਿਸੇ ਸਿੰਘ ਦੀ ਰਿਹਾਈ ਲਈ ਹਾਅ ਦਾ ਨਾਹਰਾ ਨਹੀਂ ਮਾਰਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਕੰਨ ਘੇਸ ਕਾਰਣ ਉਹ ਇਹ ਮਸਲਾ ਇੰਟਰਨੈਸ਼ਨਲ ਲੈਵਲ ਤੱਕ ਲੈ ਕੇ ਜਾਣਾ ਚਾਹੁੰਦੇ ਨੇ ਤਾਂ ਜੋ ਸੁੱਤੀਆਂ ਸਰਕਾਰਾਂ ਨੂੰ ਜਗਾ ਕੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਦਿਵਾਈ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਪਰੀ ਸ਼ਰਮਨਾਕ ਘਟਨਾ: ਖਾਲੀ ਪਲਾਟ ’ਚੋਂ ਦੱਬੀ ਹੋਈ ਮਿਲੀ ਨਵਜੰਮੇ ਬੱਚੇ ਦੀ ਲਾਸ਼