ਪਤੀ ਨੂੰ ਛੱਡ ਪ੍ਰੇਮੀ ਨਾਲ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ, ਪੁਲਸ ਨਹੀਂ ਕਰ ਰਹੀ ਕਾਰਵਾਈ

Tuesday, May 31, 2022 - 01:09 PM (IST)

ਪਤੀ ਨੂੰ ਛੱਡ ਪ੍ਰੇਮੀ ਨਾਲ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ, ਪੁਲਸ ਨਹੀਂ ਕਰ ਰਹੀ ਕਾਰਵਾਈ

ਜੈਂਤੀਪੁਰ (ਬਲਜੀਤ) - ਜੈਂਤੀਪੁਰ ਵਿਖੇ ਬੀਤੇ ਕੁਝ ਦਿਨ ਪਹਿਲਾਂ ਇਕ ਵਿਆਹੁਤਾ ਵੱਲੋਂ ਘਰ ਵਿਚਲੇ ਕੀਮਤੀ ਗਹਿਣੇ ਲੈ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੀੜਤ ਵਿਅਕਤੀ ਨੇ ਦੱਸਿਆ ਕਿ ਮੇਰੀ ਪਤਨੀ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਉਹ ਜਾਂਦੇ ਸਮੇਂ ਘਰ ਵਿੱਚੋਂ ਸੋਨੇ ਦੇ ਕੀਮਤੀ ਗਹਿਣੇ ਅਤੇ 1 ਹਜ਼ਾਰ ਰੁਪਏ ਲੈ ਗਈ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪੁਲਸ ਚੌਕੀ ਸੇਖੁਪੁਰ ਵਿਖੇ ਲਿਖਤੀ ਦਰਖ਼ਾਸਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕਾਰਵਾਈ ਕਰਨ ਦੀ ਥਾਂ ਉਲਟਾ ਕੁਝ ਵਿਅਕਤੀਆਂ ਵੱਲੋਂ ਮੇਰੇ ਘਰ ਆ ਕੇ ਮੈਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਆਪਣੀ ਜੁਬਾਨ ਬੰਦ ਰੱਖਣ ਲਈ ਦਬਾਅ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ

ਇਸ ਸਬੰਧੀ ਪੀੜਤ ਕਿਹਾ ਕਿ ਜੇਕਰ ਪੁਲਸ ਵੱਲੋਂ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਮਜਬੂਰਨ ਐੱਸ. ਐੱਸ. ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਪੁਲਸ ਚੌਕੀ ਸੇਖੁਪੁਰ ਦੇ ਇੰਚਾਰਜ ਐੱਸ. ਆਈ. ਲਖਵਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਫੋਨ ਕਾਲਾਂ ਟਰੇਸ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰੇਮੀ ਜੋੜੇ ਦੀ ਭਾਲ ਕੀਤੀ ਜਾ ਰਹੀ ਹੈ।


author

rajwinder kaur

Content Editor

Related News