ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ

Wednesday, Jun 09, 2021 - 06:51 PM (IST)

ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ

ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਵਲੋਂ ਕਲਕੱਤਾ ਵਿਚ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕੀਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੱਥ ਬੰਨ੍ਹ ਕੇ ਕੈਪਟਨ ਕੋਲੋਂ ਮਦਦ ਮੰਗਣ ਵਾਲੇ ਲੁਧਿਆਣਾ ਦੇ ਡੀ. ਐੱਸ. ਪੀ. ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਦੋ-ਤਿੰਨ ਸੂਬਿਆਂ ਦੀ ਪੁਲਸ ਵਲੋਂ ਮਿਲ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਜਗਰਾਓਂ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਜੈਪਾਲ ਭੁੱਲਰ ਅਤੇ ਇਸ ਦੇ ਸਾਥੀਆਂ ਵਲੋਂ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਹੀ ਓਕੂ (ਓ. ਸੀ. ਸੀ. ਯੂਨਿਟ) ਟੀਮ ਵਲੋਂ ਭੁੱਲਰ ਦੀ ਪੈੜ ਨੱਪੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੂੰ ਭੁੱਲਰ ਦੇ ਕਲਕੱਤਾ ਵਿਚ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਓਕੂ ਅਤੇ ਐੱਸ. ਟੀ. ਐੱਫ਼. ਵਲੋਂ ਸਾਂਝੇ ਆਪਰੇਸ਼ਨ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਬਠਿੰਡਾ ’ਚ ਖ਼ੌਫਨਾਕ ਵਾਰਦਾਤ, ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਨਾਲ ਵੱਢਿਆ ਗਲ਼ਾ

ਦੱਸਿਆ ਜਾ ਰਿਹਾ ਹੈ ਕਿ ਜੈਪਾਲ ਭੁੱਲਰ ਪਹਿਲਾਂ ਕਲਕੱਤਾ ਦੇ ਇਕ ਹੋਟਲ ਵਿਚ ਠਹਿਰਾਇਆ ਸੀ ਜਿਸ ਤੋਂ ਬਾਅਦ ਉਹ ਉਥੇ ਕਿਸੇ ਦੀ ਘਰ ਵਿਚ ਲੁੱਕ ਗਿਆ। ਪੁਲਸ ਵਲੋਂ ਲਗਾਤਾਰ ਤਿੰਨ ਦਿਨ ਤਕ ਭੁੱਲਰ ਦੀ ਰੇਕੀ ਕੀਤੀ ਗਈ ਅਤੇ ਅੱਜ ਪੁਲਸ ਨੇ ਪੂਰੀ ਤਰ੍ਹਾਂ ਘੇਰਾਬੰਦੀ ਕਰਕੇ ਪਹਿਲਾਂ ਭੁੱਲਰ ਨੂੰ ਆਤਮਸਮਰਪਣ ਕਰਨ ਲਈ ਆਖਿਆ ਜਿਸ ’ਤੇ ਦੋਵਾਂ ਪਾਸਿਓਂ ਹੋਈ ਗੋਲੀਬਾਰੀ ਵਿਚ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਬੋਰੀ ’ਚੋਂ ਮਿਲੀ ਨੌਜਵਾਨ ਕੁੜੀ ਦੀ ਅਰਧ ਨਗਨ ਲਾਸ਼, ਮੂੰਹ ਤੇ ਗੁਪਤ ਅੰਗਾਂ ’ਤੇ ਸੁੱਟਿਆ ਤੇਜ਼ਾਬ

ਕੌਣ ਸੀ ਗੈਂਗਸਟਰ ਜੈਪਾਲ ਭੁੱਲਰ
ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਅਤੇ ਜ਼ੁਰਮ ਦੀ ਦੁਨੀਆਂ ਵਿਚ ਕਾਫੀ ਵੱਡਾ ਨਾ ਮੰਨਿਆ ਜਾਂਦਾ ਸੀ। ਗੈਂਗਸਟਰ ਜੈਪਾਲ ਭੁੱਲਰ ਏ-ਕੈਟਾਗਰੀ ਦਾ ਗੈਂਗਸਟਰ ਸੀ ਅਤੇ ਪੰਜਾਬ ਪੁਲਸ ਪਿਛਲੇ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਭੁੱਲਰ ’ਤੇ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਵਿਚ ਵੀ ਅਨੇਕਾਂ ਮਾਮਲੇ ਦਰਜ ਸਨ। ਪੰਜਾਬ ਪੁਲਸ ਵਲੋਂ ਜੈਪਾਲ ਭੁੱਲਰ ’ਤੇ ਇਨਾਮ ਵੀ ਰੱਖਿਆ ਗਿਆ ਸੀ। ਜੈਪਾਲ ਭੁੱਲਰ ਦੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨਾਲ ਵੀ ਗੂੜ੍ਹੇ ਸੰਬੰਧ ਸਨ ਅਤੇ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੀ ਮੌਤ ਤੋਂ ਬਾਅਦ ਭੁੱਲਰ ਉਨ੍ਹਾਂ ਦੀ ਗੈਂਗ ਨੂੰ ਚਲਾ ਰਿਹਾ ਸੀ। ਗੈਂਗਸਟਰ ਸੁੱਖਾ ਕਾਹਲਵਾਂ ਅਤੇ ਰੌਕੀ ਫਾਜ਼ਿਲਕਾ ਕਤਲ ਕਾਂਡ ਵਿਚ ਵੀ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : ਮੁਕਤਸਰ ’ਚ ਵੱਡੀ ਵਾਰਦਾਤ, ਗਲ਼ਾ ਵੱਢ ਕੇ ਨੌਜਵਾਨ ਦਾ ਕਤਲ

ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਬੱਬੀ ਪਹਿਲਾਂ ਹੀ ਕੀਤੇ ਜਾ ਚੁੱਕੇ ਗ੍ਰਿਫ਼ਤਾਰ
ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਦੀ ਓਕੂ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਪੁਲਸ ਨੇ ਦੋਵਾਂ ਨੂੰ ਮੱਧ ਪ੍ਰਦੇਸ਼ ’ਚੋਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ 'ਚ ਪੁਲਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਕ ਵਿਚ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ।

ਇਹ ਵੀ ਪੜ੍ਹੋ : ਬਠਿੰਡਾ ’ਚ ਪਤਨੀ ਦਾ ਗਲ਼ਾ ਵੱਢ ਕੇ ਕਤਲ ਕਰਨ ਵਾਲੇ ਮਾਮਲੇ ’ਚ ਨਵਾਂ ਮੌੜ, ਪਤੀ ਨੇ ਵੀ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News