ਵੱਡੀ ਖ਼ਬਰ: ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪਿਤਾ ਨੇ ਕੀਤੀ ਇਹ ਮੰਗ

Sunday, Jun 13, 2021 - 07:01 PM (IST)

ਵੱਡੀ ਖ਼ਬਰ: ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ, ਪਿਤਾ ਨੇ ਕੀਤੀ ਇਹ ਮੰਗ

ਫ਼ਿਰੋਜ਼ਪੁਰ (ਕੁਮਾਰ): ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਬੀਤੇ ਦਿਨੀਂ ਐਨਕਾਊਂਟਰ ਕਰ ਦਿੱਤਾ ਗਿਆ ਸੀ ਇਸ ’ਤੇ ਅੱਜ ਗੈਂਗਸਟਰ ਜੈਪਾਲ ਭੁੱਲਰ ਦੇ  ਪਿਤਾ ਭੁਪਿੰਦਰ ਸਿੰਘ ਨੇ ਜੈਪਾਲ ਭੁੱਲਰ ਦਾ ਫ਼ਿਰ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵਿਧਾਇਕ ਕੰਵਰ ਸੰਧੂ ਦੀ ਗੁੰਮਸ਼ੁਦਗੀ ਦਾ ਪੋਸਟਰ ਵਾਇਰਲ

PunjabKesari

ਉਨ੍ਹਾਂ ਨੇ ਕਿਹਾ ਕਿ ਬੰਗਾਲ ਪੁਲਸ ਨੇ ਉਸ ਦਾ ਫੇਕ ਐਨਕਾਉਂਟਰ ਕੀਤਾ ਹੈ। ਉਸ ਦੇ ਸਰੀਰ ’ਤੇ ਕਈ ਫੈਕਚਰ ਹਨ ਉਸ ਦੇ ਨਾਲ ਮਾਰਕੁੱਟ ਕਰਕੇ ਉਸ ਦਾ ਐਨਕਾਉਂਟਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜੈਪਾਲ ਭੁੱਲਰ ਦਾ ਫ਼ਿਰੋਜ਼ਪੁਰ ’ਚ ਪੋਸਟਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਸ ਦਾ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ:  ਕਬੱਡੀ ਖਿਡਾਰੀ ਕਤਲ ਮਾਮਲੇ ਵਿਚ ਇਕ ਹੌਲਦਾਰ ਸਮੇਤ 3 ਪੁਲਸ ਕਰਮਚਾਰੀ ’ਤੇ ਵੱਡੀ ਕਾਰਵਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Shyna

Content Editor

Related News