''ਜੈਪਾਲ ਐਨਕਾਊਂਟਰ'' ਮਾਮਲੇ ''ਚ ਹਾਈਕੋਰਟ ਦੇ ਫ਼ੈਸਲੇ ਮਗਰੋਂ ਪਿਤਾ ਦਾ ਵੱਡਾ ਬਿਆਨ, ਵੀਡੀਓ ''ਚ ਸੁਣੋ ਕੀ ਬੋਲੇ

Thursday, Jun 17, 2021 - 06:03 PM (IST)

ਚੰਡੀਗੜ੍ਹ : ਕੋਲਕਾਤਾ 'ਚ ਪੁਲਸ ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਸਬੰਧੀ ਪਟੀਸ਼ਨ ਨੂੰ ਅੱਜ ਹਾਈਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਹੈ। ਹਾਈਕੋਰਟ ਦੇ ਫ਼ੈਸਲੇ ਮਗਰੋਂ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਹਾਈਕੋਰਟ 'ਚ ਪਟੀਸ਼ਨ ਖਾਰਿਜ ਹੋਣ ਮਗਰੋਂ ਉਹ ਹੁਣ ਸੁਪਰੀਮ ਕੋਰਟ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਗੱਲ ਜ਼ਰੂਰੀ ਸੁਣੀ ਜਾਵੇਗੀ।

ਇਹ ਵੀ ਪੜ੍ਹੋ :  ਵੱਡੀ ਖ਼ਬਰ : ਐਨਕਾਊਂਟਰ 'ਚ ਮਾਰੇ 'ਜੈਪਾਲ' ਦਾ ਨਹੀਂ ਹੋਵੇਗਾ ਮੁੜ 'ਪੋਸਟਮਾਰਟਮ', ਖਾਰਿਜ ਹੋਈ ਪਰਿਵਾਰ ਦੀ ਪਟੀਸ਼ਨ

ਜੈਪਾਲ ਦੇ ਪਿਤਾ ਨੇ ਕਿਹਾ ਕਿ ਕੋਲਕਾਤਾ 'ਚ ਐਨਕਾਊਂਟਰ ਹੋਣ ਕਾਰਨ ਹਾਈਕੋਰਟ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਹੈ। ਉਨ੍ਹਾਂ ਕਿਹਾ ਕਿ ਜੱਜ ਸਾਹਿਬ ਨੇ ਅਦਾਲਤ 'ਚ ਕਿਹਾ ਸੀ ਕਿ ਜੈਪਾਲ ਦੇ ਐਨਕਾਊਂਟਰ ਦਾ ਮਾਮਲਾ ਪੰਜਾਬ ਤੋਂ ਬਾਹਰ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੀ ਪਟੀਸ਼ਨ ਖਾਰਿਜ ਕੀਤੀ ਗਈ ਹੈ। ਜੈਪਾਲ ਦੇ ਅੰਤਿਮ ਸੰਸਕਾਰ ਬਾਰੇ ਬੋਲਦਿਆਂ ਪਿਤਾ ਨੇ ਕਿਹਾ ਕਿ ਜੈਪਾਲ ਦੀ ਮ੍ਰਿਤਕ ਦੇਹ ਨੂੰ ਦਵਾਈਆਂ ਲਾ ਕੇ ਰੱਖਿਆ ਗਿਆ ਹੈ ਅਤੇ ਉਸ ਦੀ ਪੂਰੀ ਦੇਖ-ਰੇਖ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 3 ਬੱਚਿਆਂ ਦੇ ਪਿਓ ਨੇ ਮਾਂ ਦੀ ਸਾੜ੍ਹੀ ਨਾਲ ਲਾਇਆ ਫ਼ਾਹਾ, ਖ਼ੌਫਨਾਕ ਦ੍ਰਿਸ਼ ਦੇਖ ਪਤਨੀ ਦੀਆਂ ਅੱਖਾਂ ਅੱਗੇ ਛਾਇਆ ਹਨ੍ਹੇਰ

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ 'ਚ ਆਪਣੀ ਪਟੀਸ਼ਨ ਦਾਇਰ ਕਰਨ ਲਈ ਉਨ੍ਹਾਂ ਨੂੰ ਇਕ-ਦੋ ਦਿਨਾਂ ਤੋਂ ਜ਼ਿਆਦਾ ਦਾ ਸਮਾਂ ਨਹੀਂ ਲੱਗੇਗਾ। ਜ਼ਿਕਰਯੋਗ ਹੈ ਕਿ ਕੋਲਕਾਤਾ 'ਚ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਸੀ। ਜਦੋਂ ਜੈਪਾਲ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਨੁਹਾਇਆ ਜਾ ਰਿਹਾ ਸੀ ਤਾਂ ਪਿਤਾ ਨੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇਖ ਇਹ ਗੱਲ ਕਹਿੰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਪੁਲਸ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਟਾਰਚਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'ਈ-ਕਾਰਡਾਂ' ਰਾਹੀਂ ਨਿੱਜੀ ਹਸਪਤਾਲ 'ਚ ਇਲਾਜ ਕਰਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਰੀ ਹੋਏ ਇਹ ਹੁਕਮ

ਇਸ ਤੋਂ ਬਾਅਦ ਉਨ੍ਹਾਂ ਨੇ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਲਈ ਹਾਈਕੋਰਟ 'ਚ ਅਰਜ਼ੀ ਲਾਈ ਸੀ, ਜਿਸ ਨੂੰ ਅੱਜ ਹਾਈਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ। ਹਾਈਕੋਰਟ ਦੇ ਫ਼ੈਸਲੇ ਮਗਰੋਂ ਜੈਪਾਲ ਦੇ ਪਿਤਾ ਨੇ ਸੁਪਰੀਮ ਕਰੋਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News