ਵੱਡੀ ਖ਼ਬਰ : ''ਜੈਪਾਲ ਐਨਕਾਊਂਟਰ'' ਮਾਮਲੇ ''ਚ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ (ਵੀਡੀਓ)
Saturday, Jun 19, 2021 - 09:37 AM (IST)
ਫਿਰੋਜ਼ਪੁਰ : ਕੋਲਕਾਤਾ 'ਚ ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਮਾਮਲੇ 'ਚ ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਸਾਹਮਣੇ ਆਇਆ ਹੈ। ਜੈਪਾਲ ਦੀ ਦੁਬਾਰਾ ਪੋਸਟਮਾਰਟਮ ਕਰਾਉਣ ਦੀ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਰਿਪੋਰਟ ਮੁੜ ਹਾਈਕੋਰਟ ਨੂੰ ਭੇਜ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਗਰਭਵਤੀ ਬੀਬੀਆਂ ਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਲਈ ਚੰਗੀ ਖ਼ਬਰ, ਅਰੁਣਾ ਚੌਧਰੀ ਨੇ ਕੀਤਾ ਇਹ ਐਲਾਨ
ਉੱਥੇ ਹੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੇ ਹੁਕਮ ਦਿੱਤੇ ਹਨ। ਇਸ ਬਾਰੇ ਗੱਲਬਾਤ ਕਰਦਿਆਂ ਜੈਪਾਲ ਦੇ ਪਿਤਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਸੋਮਵਾਰ ਨੂੰ ਹਾਈਕੋਰਟ 'ਚ ਹੋਵੇਗੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਹਿਲਾਂ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਪੁਲਸ ਵੱਲੋਂ ਟਾਰਚਰ ਕੀਤਾ ਗਿਆ ਅਤੇ ਬਾਅਦ 'ਚ ਗੋਲੀਆਂ ਮਾਰੀਆਂ ਗਈਆਂ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਇਸ ਤਾਰੀਖ਼ ਨੂੰ ਹੋਵੇਗੀ ਲਿਖ਼ਤੀ ਪ੍ਰੀਖਿਆ
ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਧੰਨਵਾਦ ਪ੍ਰਗਟ ਕਰਦਿਆਂ ਹਾਈਕੋਰਟ ਦੇ ਜੱਜਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਦੀ ਮਨਜ਼ੂਰੀ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਮੌਕੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇਖਣ ਮਗਰੋਂ ਪਿਤਾ ਭੁਪਿੰਦਰ ਸਿੰਘ ਨੇ ਇਹ ਗੱਲ ਕਹਿੰਦਿਆਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਆਪਣੇ ਪੁੱਤਰ ਦਾ ਦੁਬਾਰਾ ਪੋਸਟਮਾਰਟਮ ਕਰਾਏ ਬਿਨਾਂ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ : ਸਮਾਣਾ 'ਚ ਵਾਪਰਿਆ ਭਿਆਨਕ ਹਾਦਸਾ, ਵਾਹਨ ਨੇ ਬੇਰਹਿਮੀ ਨਾਲ ਕੁਚਲਿਆ 12 ਸਾਲਾਂ ਦਾ ਬੱਚਾ
ਇਸ ਤੋਂ ਮਗਰੋਂ ਹਾਈਕੋਰਟ ਵੱਲੋਂ ਉਨ੍ਹਾਂ ਦੀ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜੈਪਾਲ ਦੇ ਪਿਤਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹੁਣ ਸੁਪਰੀਮ ਕੋਰਟ ਵੱਲੋਂ ਹਾਈਕੋਰਟ ਨੂੰ ਦਿੱਤੇ ਹੁਕਮਾਂ ਮਗਰੋਂ ਪਰਿਵਾਰ ਨੂੰ ਜੈਪਾਲ ਦੇ ਦੁਬਾਰਾ ਪੋਸਟਮਾਰਟਮ ਕਰਾਏ ਜਾਣ ਦੀ ਥੋੜ੍ਹੀ ਜਿਹੀ ਆਸ ਬੱਝਦੀ ਦਿਖਾਈ ਦੇ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ