ਮਾਨਸਿਕ ਪ੍ਰਸ਼ਾਨੀ ਦੇ ਚੱਲਦਿਆਂ ਵਿਅਕਤੀ ਲਿਆ ਫਾਹਾ

Saturday, Aug 03, 2019 - 06:10 PM (IST)

ਮਾਨਸਿਕ ਪ੍ਰਸ਼ਾਨੀ ਦੇ ਚੱਲਦਿਆਂ ਵਿਅਕਤੀ ਲਿਆ ਫਾਹਾ

ਜੈਤੋ (ਜਿੰਦਲ) : ਜੈਤੋ 'ਚ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪੋਸਟ ਆਫਿਸ ਦੇ ਕਰਮਚਾਰੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਛੱਤਰ ਸਿੰਘ (55) ਪੁੱਤਰ ਅਜਮੇਰ ਸਿੰਘ ਵਾਸੀ ਚੈਨਾ ਵਜੋਂ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੋਸਟਮਾਸਟਰ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨਛੱਤਰ ਸਿੰਘ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਤੇ ਉਸ ਦੀ ਪਿਛਲੇ ਕਾਫੀ ਸਮੇਂ ਤੋਂ ਦਵਾਈ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਉਹ ਅੱਜ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੇ ਸਨ ਤੇ ਉਸ ਨੂੰ ਫੋਨ ਕਰ ਰਹੇ ਸਨ ਪਰ ਉਸ ਦਾ ਕੁਝ ਪਤਾ ਨਹੀਂ ਚੱਲਿਆ। ਇਸੇ ਦੌਰਾਨ ਪੋਸਟਮਾਸਟਰ ਚਰਨਜੀਤ ਸਿੰਘ ਡਾਕ ਵੰਡ ਕੇ ਜਦੋਂ ਵਾਪਸ ਆ ਰਿਹਾ ਸੀ ਤਾਂ ਉਸ ਨੇ ਮੋਬਾਇਲ ਦੀ ਆਵਾਜ਼ ਸੁਣੀ। ਉਸ ਨੇ ਜਦੋਂ ਆਫਿਸ ਦੀਆਂ ਪੌੜੀਆਂ ਕੋਲ ਦੇਖਿਆ ਤਾਂ ਉਥੇ ਨਛੱਤਰ ਸਿੰਘ ਦੀ ਲਾਸ਼ ਲਟਕ ਰਹੀ ਸੀ। ਇਸ ਦੌਰਾਨ ਤੁਰੰਤ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ।


author

Baljeet Kaur

Content Editor

Related News