ਜੈਤੋ ਸਰਜਾ ਬੰਬਨੂਮਾ ਚੀਜ਼ ਮਿਲਣ ਨਾਲ ਇਲਾਕੇ ''ਚ ਦਹਿਸ਼ਤ ਦਾ ਮਾਹੌਲ
Saturday, May 10, 2025 - 12:02 PM (IST)

ਅੱਚਲ ਸਾਹਿਬ (ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਜੈਤੋ ਸਰਜਾ ਦੇ ਵੱਖ-ਵੱਖ ਹਿੱਸਿਆਂ 'ਚੋਂ ਬੰਬਨੂਮਾ ਚੀਜ਼ ਤੇ ਪਾਰਟ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈਤੋ ਸਰਜਾ ਦੇ ਵਾਸੀ ਸਤਨਾਮ ਸਿੰਘ ਪੁੱਤਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੈਂ ਸਵੇਰ ਕਰੀਬ 9 ਵਜੇ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟ ਰਿਹਾ ਸੀ ਕਿ ਅਚਾਨਕ ਨਾਲ ਦੇ ਖਾਲੀ ਪਏ ਖੇਤ ਵਿੱਚ ਇੱਕ ਖਾਲੀ ਪੈਪ ਟਾਈਪ ਚੀਜ਼ ਅਚਾਨਕ ਆਣ ਡਿੱਗੀ, ਜਿਸ ਨਾਲ ਕਾਫੀ ਵੱਡਾ ਧਮਾਕਾ ਹੋਇਆ ਅਤੇ ਨਜ਼ਦੀਕੀ ਘਰਾਂ ਦੇ ਲੋਕ ਆਵਾਜ਼ ਸੁਣਨ ਤੋਂ ਘਰਾਂ ਤੋਂ ਬਾਹਰ ਆ ਗਏ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਜਦੋਂ ਦੇਖਿਆ ਤਾਂ ਖੇਤ ਵਿੱਚ ਬੰਬ ਨੂਮਾ ਚੀਜ਼ ਡਿੱਗੀ, ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਥਾਣਾ ਰੰਗਣ ਨੰਗਲ ਦੇ ਐੱਸਐੱਚਓ ਗਗਨਦੀਪ ਸਿੰਘ ਨੇ ਸਮੇਤ ਪੁਲਸ ਪਾਰਟੀ ਪਹੁੰਚ ਕੇ ਜਾਂਚ ਕੀਤੀ ਅਤੇ ਫੌਜ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਫੌਜ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਨੂੰ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8