ਜਾਖੜ ਦੀ ਜਿੱਤ ਕੈਪਟਨ ਸਰਕਾਰ ਦੀਆਂ ਨੀਤੀਆਂ ਦੀ ਜਿੱਤ : ਲਾਲੀ
Monday, Oct 16, 2017 - 02:52 PM (IST)
ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ) - ਹਲਕੇ ਦੇ ਸੀਨੀਅਰ ਕਾਂਗਰਸੀ ਗੁਰਦੇਵ ਸਿੰਘ ਲਾਲੀ ਕੋਟਲੀ ਸੁਰਸਿੰਘ ਨੇ ਗੁਰਦਾਸਪੁਰ ਲੋਕ ਸਭਾ ਹਲਕਾ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਗੁਰਦਾਸਪੁਰ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਇਕ ਜਾਰੀ ਬਿਆਨ ਵਿਚ ਲਾਲੀ ਨੇ ਕਿਹਾ ਕਿ ਜਾਖੜ ਦੀ ਜਿੱਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਨੇ ਇਕ ਵਾਰ ਮੁੜ ਤੋਂ ਲੁਟੇਰੀਆਂ ਪਾਰਟੀਆਂ ਦੇ ਖਿਲਾਫ ਆਪਣਾ ਫਤਵਾ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ, ਹਰਕਰਨਦੀਪ ਸਿੰਘ ਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ।
