ਜਲੰਧਰ ਜ਼ਿਮਨੀ ਚੋਣ ''ਚ BJP ਦੀ ਹਾਰ ਮਗਰੋਂ ਸੁਨੀਲ ਜਾਖੜ ਦਾ ਬਿਆਨ, ਲੋਕਾਂ ਦਾ ਫ਼ਤਵਾ ਸਿਰ ਮੱਥੇ

Saturday, Jul 13, 2024 - 04:50 PM (IST)

ਜਲੰਧਰ : ਜਲੰਧਰ ਜ਼ਿਮਨੀ ਚੋਣਾਂ 'ਚ ਹਾਰ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਜਲੰਧਰ ਦੇ ਲੋਕਾਂ ਫ਼ਤਵਾ ਸਿਰ ਮੱਥੇ ਹੈ। ਉਨ੍ਹਾਂ ਨੇ ਲਿਖਿਆ ਕਿ ਮੁੱਖ ਮੰਤਰੀ ਨੇ ਪ੍ਰਚਾਰ ਦੌਰਾਨ ਜੋ ਵਾਅਦੇ ਕੀਤੇ ਸੀ, ਜੋ ਸਫ਼ਾਈ ਅਭਿਆਨ ਸ਼ੁਰੂ ਕੀਤੇ ਸੀ, ਆਸ ਹੈ ਹੁਣ ਉਹ ਕੰਮ ਹੋਰ ਤੇਜ਼ ਰਫ਼ਤਾਰ ਨਾਲ ਕਰਨ ਦਾ ਫਰਜ਼ ਸਰਕਾਰ ਯਾਦ ਰੱਖੇਗੀ।

ਇਹ ਵੀ ਪੜ੍ਹੋ : ਜ਼ਿਮਨੀ ਚੋਣਾਂ ਮਗਰੋਂ ਵੀ ਗਰਮਾਈ ਰਹੇਗੀ ਪੰਜਾਬ ਦੀ ਸਿਆਸਤ, ਤੁਰੰਤ ਬਾਅਦ ਫਿਰ ਪੈਣਗੀਆਂ ਵੋਟਾਂ

ਸੁਨੀਲ ਜਾਖੜ ਨੇ ਕਿਹਾ ਕਿ ਹੁਣ 'ਆਪ' ਸਰਕਾਰ ਤੋਂ ਇਹ ਵੀ ਉਮੀਦ ਕਰਦੇ ਹਾਂ ਕਿ ਉਹ ਸਾਰੇ ਪੰਜਾਬ 'ਚ ਵਿਕਾਸ ਦੇ ਕੰਮ ਸ਼ੁਰੂ ਕਰਵਾਏਗੀ। ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ ਰੋਕੇਗੀ ਅਤੇ ਬੇਲਗਾਮ ਭ੍ਰਿਸ਼ਟਾਚਾਰ 'ਤੇ ਕਾਰਵਾਈ ਕਰੇਗੀ ਅਤੇ ਅਮਨ-ਕਾਨੂੰਨ ਦੀ ਸਥਿਤੀ 'ਚ ਸੁਧਾਰ ਕਰੇਗੀ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਨਤੀਜੇ : 'ਆਪ' ਦੇ ਮੋਹਿੰਦਰ ਭਗਤ ਨੂੰ ਵੱਡੀ ਲੀਡ, ਅਕਾਲੀ ਦਲ ਦੀ ਹਾਲਤ ਪਤਲੀ (ਵੀਡੀਓ)

ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਮੋਹਿੰਦਰ ਭਗਤ ਨੇ 37,325 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਦੂਜੇ ਨੰਬਰ 'ਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਰਹੇ ਹਨ, ਜਿਨ੍ਹਾਂ ਨੂੰ 17,921 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਕਾਂਗਰਸ ਦੇ ਸੁਰਿੰਦਰ ਕੌਰ ਤੀਜੇ ਅਤੇ ਅਕਾਲੀ ਦਲ ਦੇ ਸੁਰਜੀਤ ਕੌਰ ਚੌਥੇ ਨੰਬਰ 'ਤੇ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News