ਮੁੱਖ ਮੰਤਰੀ ਦੇ ਚੈਲੰਜ ਨੂੰ ਜਾਖੜ ਨੇ ਕੀਤਾ ਕਬੂਲ
Sunday, Oct 08, 2023 - 06:55 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਖੁੱਲ੍ਹੇ ਬਹਿਸ ਦੇ ਸੱਦੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤੀਕਰਮ ਦਿੱਤਾ ਹੈ। ਜਾਖੜ ਨੇ ਕਿਹਾ ਕਿ ਉਹ ਪੰਜਾਬ ਦੇ ਮਸਲੇ ’ਤੇ ਬਹਿਸ ਕਰਨ ਲਈ ਹਰ ਸਮੇਂ ਤਿਆਰ ਹਨ ਪਰ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ। ਜਾਖੜ ਨੇ ਟਵੀਟ ਕਰਦਿਆਂ ਆਖਿਆ ਕਿ ‘ਤੂੰ ਇਧਰ ਉਧਰ ਕੀ ਬਾਤ ਨਾ ਕਰ, ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ!’। ਜਾਖੜ ਨੇ ਆਖਿਆ ਕਿ ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ’ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ, ਰੋਜ਼ ਦੀ ਕਿੱਚ-ਕਿੱਚ ਨਾਲੋਂ ਇਕੋ ਵਾਰ ਕਰੀਏ ਲਾਈਵ ਬਹਿਸ
ਮੁੱਖ ਮੰਤਰੀ ਭਗਵੰਤ ਮਾਨ ਦਾ ਚੈਲੰਜ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਸੀਨੀਅਰ ਆਗੂ ਦਾ ਅਚਾਨਕ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8