ਜਾਖੜ ਨੇ ਮੁੜ ਕੀਤੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ, ਪੜ੍ਹੋ ਸੁਖਬੀਰ ਬਾਦਲ ਦਾ ਬਿਆਨ

Tuesday, Jul 22, 2025 - 02:38 PM (IST)

ਜਾਖੜ ਨੇ ਮੁੜ ਕੀਤੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ, ਪੜ੍ਹੋ ਸੁਖਬੀਰ ਬਾਦਲ ਦਾ ਬਿਆਨ

ਚੰਡੀਗੜ੍ਹ (ਅੰਕੁਰ) : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਗਠਜੋੜ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਦੋਹਾਂ ਪਾਰਟੀਆਂ ਦੇ ਇਕੱਠੇ ਹੋਣ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ’ਚ ਲੋਕਾਂ ਦੇ ਹਿੱਤ ਲਈ ਇਹ ਕਦਮ ਜ਼ਰੂਰੀ ਹੈ। ਉਨ੍ਹਾਂ ਦਾ ਇਹ ਬਿਆਨ ਸਿਰਫ਼ ਚੋਣ ਗੱਠਜੋੜ ਤੋਂ ਵੱਧ ਕੇ ਭਾਜਪਾ ਲਈ ਪੰਜਾਬ ਦੀ ਸਿਆਸਤ ’ਚ ਵਾਪਸੀ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਵਜੋਂ ਵੀ ਵੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ‘ਸੂਬਾ ਵਿਰੋਧੀ ਤਾਕਤਾਂ’ ਦੀ ਗੱਲ ਕਰ ਕੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੇ ਕੁਝ ਵੱਖਵਾਦੀ ਤਾਕਤਾਂ ਵੱਲ ਸਪੱਸ਼ਟ ਸਿਆਸੀ ਇਸ਼ਾਰਾ ਵੀ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ 22, 23, 24 ਨੂੰ ਭਾਰੀ ਮੀਂਹ ਦੀ Warning, ਇਨ੍ਹਾਂ 11 ਜ਼ਿਲ੍ਹਿਆਂ 'ਚ ਹਾਲਾਤ ਹੋ ਸਕਦੇ ਨੇ ਖ਼ਰਾਬ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਭਲਿਆ ਹੋਇਆ ਜਵਾਬ ਦਿੰਦਿਆਂ ਕਿਹਾ ਕਿ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕੋਈ ਆਖ਼ਰੀ ਫ਼ੈਸਲਾ ਲਿਆ ਜਾਵੇਗਾ। ਇਹ ਸਾਰਾ ਦ੍ਰਿਸ਼ ਅਗਾਊਂ ਸੰਕੇਤ ਦੇ ਰਿਹਾ ਹੈ ਕਿ ਅਗਲੇ ਮਹੀਨਿਆਂ ’ਚ ਪੰਜਾਬ ਦੀ ਸਿਆਸਤ ’ਚ ਵੱਡੇ ਮੋੜ ਆ ਸਕਦੇ ਹਨ। ਸੁਨੀਲ ਜਾਖੜ ਨੇ ਐਕਸ ’ਤੇ ਪਾਈ ਪੋਸਟ ’ਚ ਲਿਖਿਆ ਕਿ ਭਾਜਪਾ ਨੂੰ ਸਿਰਫ਼ ਚੋਣ ਸਿਆਸਤ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ ਸਗੋਂ ਇੱਥੋਂ ਦੀ ਸੱਭਿਆਚਾਰਕ ਪਛਾਣ, ਪਗੜੀ ਤੇ ਦਸਤਾਰ ਲੋਕਾਂ ਦੇ ਸਵੈ-ਮਾਣ ਦਾ ਪ੍ਰਤੀਕ ਹੈ। ਸੂਬੇ ’ਚ ਵਿਰੋਧੀ ਤਾਕਤਾਂ ਨੂੰ ਰੋਕਣ ਲਈ ਭਾਜਪਾ ਅਤੇ ਅਕਾਲੀ ਦਲ ਦਾ ਇਕੱਠੇ ਹੋਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...
ਜ਼ੀਰੋ ਨਾਲ ਜ਼ੀਰੋ ਲੱਗ ਕੇ ਵੀ ਉਹ ਜ਼ੀਰੋ ਹੀ ਰਹਿੰਦੀ ਹੈ ਜਾਖੜ ਸਾਹਿਬ : ਵੜਿੰਗ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਨਾਲ ਜ਼ੀਰੋ ਲਾ ਲਵੋ ਤਾਂ ਵੀ ਉਹ ਜ਼ੀਰੋ ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਕਦੇ ਇਕੱਲਿਆਂ ਸਰਕਾਰ ਬਣਾਉਣ ਦੇ ਸੁਪਨੇ ਵੇਖਦੀ ਸੀ, ਅੱਜ ਆਪਣੀ ਹਾਰ ਦੀ ਹਾਲਤ ਕਾਰਨ ਅਕਾਲੀ ਦਲ ਨਾਲ ਹੱਥ ਮਿਲਾਉਣ ਲਈ ਤਿਆਰ ਬੈਠੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News