''ਆਪ'' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ ''ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ

Tuesday, Oct 06, 2026 - 03:53 AM (IST)

''ਆਪ'' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ ''ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 'ਆਪ' ਪੰਜਾਬ ਸਰਕਾਰ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਮਾਣਯੋਗ ਹਾਈਕੋਰਟ ਵੱਲੋਂ ਸੀਬੀਆਈ ਨੂੰ ਸੌਂਪਣ 'ਤੇ ਆਪਣੀ ਟਿੱਪਣੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਲਿਖਿਆ ਹੈ, ਤੁਸੀਂ ਭੱਜ ਸਕਦੇ ਹੋ, ਪਰ ਬਚ ਨਹੀਂ ਸਕਦੇ, ਕਾਨੂੰਨ ਇਕ ਦਿਨ ਤੁਹਾਨੂੰ ਫੜ੍ਹ ਲਵੇਗਾ। ਅਖੀਰ ਕਿੰਨੀ ਦੇਰ ਭੱਜਣਾ ਸੀ! ਪੰਜਾਬ ਨੂੰ ਲੁੱਟਣ ਵਾਲਿਆਂ ਦੇ ਹਿਸਾਬ ਲਈ ਨਿਆਂ ਦੀ ਚੱਕੀ ਚੱਲ ਪਈ ਹੈ। ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੱਡੇ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਖੰਭਾਂ ਹੇਠ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਖਜ਼ਾਨੇ ਨੂੰ ਲੱਗਿਆ ਘੁਣ ਹੁਣ ਆਪਣੇ ਕੀਤੇ ਦਾ ਫਲ ਭੁਗਤੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ ਲੁੱਟਿਆ

ਸੁਨੀਲ ਜਾਖੜ ਨੇ ਕਿਹਾ ਕਿ ਕਟੱੜ ਇਮਾਨਦਾਰੀ ਦਾ ਚੋਗਾ ਪਾ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਤੇ ਲੋਕਾਂ ਨੂੰ ਕੁੱਟਣ ਆਏ ਆਪ ਦੇ ਬਹੁਰੁਪੀਆਂ ਦੇ ਦਿਨ ਹੁਣ ਪੁੱਘ ਗਏ ਹਨ। ਉਨ੍ਹਾਂ ਨੇ ਕਿਹਾ ਕਿ ਰੱਬ ਦੇ ਨਿਆਂ ਦੀ ਚੱਕੀ ਭਾਂਵੇਂ ਹੌਲੀ ਚਲਦੀ ਹੈ, ਪਰ ਇਹ ਪਿਹੰਦੀ ਬਰੀਕ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਇਕ-ਇਕ ਪੈਸੇ ਦਾ ਹਿਸਾਬ ਹੋਵੇਗਾ। ਇਮਾਨਦਾਰੀ ਦੇ ਬੋਰਡ ਲਗਾ ਕੇ ਆਪਣੇ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲਿਆਂ ਨੇ ਅਜਿਹੇ ਕਾਰਨਾਮੇ ਕੀਤੇ ਹਨ ਕਿ ਜਾਣ ਤੋਂ ਪਹਿਲਾਂ ਹੀ ਆਪਣੀ ਬੇਈਮਾਨੀ ਦੇ ਢੋਲ ਵਜਾ ਕੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News