ਜਾਖੜ ਨੇ ਰਾਜਪਾਲ ਨੂੰ ਲਿਖੀ ਚਿੱਠੀ, ਸੈਕਸ ਸ਼ੋਸ਼ਣ ਦੇ ਮੁਲਜ਼ਮ ਮੰਤਰੀ ਖਿਲਾਫ਼ ਨਿਰਪੱਖ ਜਾਂਚ ਦੀ ਕੀਤੀ ਮੰਗ

Sunday, Jan 28, 2024 - 09:16 AM (IST)

ਜਾਖੜ ਨੇ ਰਾਜਪਾਲ ਨੂੰ ਲਿਖੀ ਚਿੱਠੀ, ਸੈਕਸ ਸ਼ੋਸ਼ਣ ਦੇ ਮੁਲਜ਼ਮ ਮੰਤਰੀ ਖਿਲਾਫ਼ ਨਿਰਪੱਖ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ (ਹਰੀਸ਼ਚੰਦਰ) - ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਪੰਜਾਬ ਸਰਕਾਰ ਦੇ ਮੰਤਰੀ ਖਿਲਾਫ਼ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ‘ਆਪ’ ਦੇ ਇਕ ਆਗੂ ’ਤੇ ਦੋਸ਼ ਲੱਗ ਰਹੇ ਹਨ ਉਕਤ ਵਲੋਂ ਇਕ ਲੋੜਵੰਦ ਮਹਿਲਾ ਦਾ ਜਿਣਸੀ ਸ਼ੋਸ਼ਣ ਕੀਤਾ ਗਿਆ ਹੈ।

ਇਹ ਵੀ ਪੜ੍ਹੋ :   ਅਯੁੱਧਿਆ 'ਚ 'ਸ਼ਬਰੀ ਰਸੋਈ' ਦਾ ਇਹ ਬਿੱਲ ਹੋਇਆ ਵਾਇਰਲ... ਚਾਹ ਦੇ ਕੱਪ ਦੀ ਕੀਮਤ ਨੇ ਉਡਾਏ ਹੋਸ਼

ਪੱਤਰ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ ਕਿ ਇਹ ਦੋਸ਼ ਬਹੁਤ ਹੀ ਗੰਭੀਰ ਹਨ ਤੇ ਇਨ੍ਹਾਂ ਦੀ ਸਮਾਂਬੱਧ ਤੇ ਨਿਰਪੱਖ ਜਾਂਚ ਅਤਿ ਜ਼ਰੂਰੀ ਹੈ। ਉਨ੍ਹਾਂ ਲਿਖਿਆ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਸਰਕਾਰ ਦੇ ਇਕ ਮੰਤਰੀ ’ਤੇ ਇਕ ਨਾਬਾਲਿਗ ਦੇ ਜਿਣਸੀ ਸ਼ੋਸ਼ਣ ਦੇ ਦੋਸ਼ ਲੱਗੇ ਸਨ ਤਾਂ ਜਾਂਚ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਉਸ ਨੂੰ ਕਲੀਨ ਚਿਟ ਦੇ ਕੇ ਜਾਂਚ ਨੂੰ ਨਿਰਾਰਥਕ ਕਰ ਦਿੱਤਾ ਸੀ। ਉਕਤ ਕੇਸ ਨੂੰ ਧਿਆਨ ਵਿਚ ਲਿਆਂਦਾ ਗਿਆ ਸੀ ਅਤੇ ‘ਆਪ’ ਵਲੋਂ ਜਾਂਚ ਦੇ ਹੁਕਮ ਵੀ ਦਿੱਤੇ ਗਏ ਸਨ ਪਰ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਨੇ ਪੱਤਰ ਵਿਚ ਚਿੰਤਾ ਪ੍ਰਗਟਾਈ ਹੈ ਕਿ ਜਿਵੇਂ ਪੁਰਾਣੇ ਕੇਸ ਵਿਚ ਪੀੜਤ ਨੂੰ ਡਰਾ ਧਮਕਾ ਕੇ ਚੁੱਪ ਕਰਵਾ ਦਿੱਤਾ ਕਿਤੇ ਇਸ ਕੇਸ ਵਿਚ ਵੀ ਪੀੜਤ ਨਾਲ ਅਜਿਹਾ ਹੀ ਨਾ ਹੋਵੇ, ਜੋ ਕਿ ਇਕ ਮਹਿਲਾ ਹੈ।

ਭਾਜਪਾ ਪ੍ਰਧਾਨ ਨੇ ਪੱਤਰ ਵਿਚ ਮੰਗ ਕੀਤੀ ਕਿ ਉਪਰੋਕਤ ਤੱਥਾਂ ਦੇ ਮੱਦੇਨਜ਼ਰ ਇਸ ਕੇਸ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਹੋਵੇ ਅਤੇ ਜੇਕਰ ਦੋਸ਼ਾਂ ਵਿਚ ਸੱਚਾਈ ਪਾਈ ਜਾਵੇ ਤਾਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਹੋਵੇ ਤਾਂ ਜੋ ਸਰਕਾਰੀ ਵਿਵਸਥਾ ਵਿਚ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ।

ਇਹ ਵੀ ਪੜ੍ਹੋ :   ਸੋਨੇ-ਚਾਂਦੀ ਦੇ ਧਾਗਿਆਂ ਨਾਲ ਬਣੀ 'ਭਗਵਾਨ ਰਾਮ' ਦੀ ਪੌਸ਼ਾਕ, ਜਾਣੋ ਕਿਸ ਨੇ ਤੇ ਕਿਵੇਂ ਬਣਾਇਆ ਇਹ ਖ਼ਾਸ ਪਹਿਰਾਵਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News