ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖਿਲਾਫ ਸੰਘਰਸ਼ ਰਹੇਗਾ ਜਾਰੀ : ਦਾਦੂਵਾਲ

Tuesday, May 14, 2019 - 05:57 PM (IST)

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖਿਲਾਫ ਸੰਘਰਸ਼ ਰਹੇਗਾ ਜਾਰੀ : ਦਾਦੂਵਾਲ

ਜਲਾਲਾਬਾਦ (ਸੇਤੀਆ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸਿੱਖਾਂ ਦੇ ਕਾਤਲ ਦੋਸ਼ੀਆਂ ਨੂੰ ਬਚਾਉਣ ਦੀ ਕਥਿਤ ਨੀਤੀ ਦੇ ਵਿਰੋਧ 'ਚ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਸੈਂਕੜੇ ਗੱਡੀਆਂ ਦਾ ਕਾਫਲਾ ਜਲਾਲਾਬਾਦ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਪਿੰਡਾਂ 'ਚੋਂ ਦੀ ਲੰਘਿਆ। ਇਸ ਮੌਕੇ ਉਨ੍ਹਾਂ ਨਾਲ ਧਿਆਨ ਸਿੰਘ ਮੰਡ ਅਤੇ ਹਜ਼ਾਰਾ ਦੀ ਗਿਣਤੀ 'ਚ ਸਿੱਖ ਸੰਗਤਾਂ ਸ਼ਾਮਲ ਸਨ, ਜਿਨ੍ਹਾਂ ਨੇ 'ਬਾਦਲ ਭਜਾਓ, ਪੰਜਾਬ ਬਚਾਓ' ਦੇ ਨਾਅਰੇ ਲਗਾਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਜਵਾਨੀ ਅਤੇ ਕਿਰਸਾਨੀ ਦਾ ਜਿੱਥੇ ਘਾਣ ਕੀਤਾ, ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਸਿੱਖਾਂ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਬਚਾਉਣ ਦੀ ਸਾਜਿਸ਼ ਘੜੀ ਹੈ। ਸਾਡਾ ਇਹ ਪ੍ਰਦਰਸ਼ਨ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੇ ਖਿਲਾਫ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਫਿਰੋਜ਼ਪੁਰ ਹਲਕਾ ਅਤੇ ਬਠਿੰਡਾਂ 'ਚ ਦੰਗੇ ਕਰਵਾ ਕੇ ਚੋਣਾਂ ਜਿੱਤਣ ਦੀ ਫਿਰਾਕ 'ਚ ਬੈਠੇ ਹਨ, ਕਿਉਂਕਿ ਉਨ੍ਹਾਂ ਦੇ ਕਾਫਿਲੇ 'ਤੇ ਹਲਕਾ ਗੁਰੂਹਰਸਹਾਏ ਦੇ ਇਕ ਲੀਡਰ ਵਲੋਂ ਹਮਲਾ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


author

rajwinder kaur

Content Editor

Related News