ਪੰਜਾਬ ''ਚ ਕੋਰੋਨਾ ਦਾ ਕਹਿਰ, ਹੁਣ ਬੀ.ਐੱਸ.ਐੱਫ. ਜਵਾਨ ਦੀ ਰਿਪੋਰਟ ਆਈ ਪਾਜ਼ੇਟਿਵ

Monday, Jun 08, 2020 - 12:13 PM (IST)

ਪੰਜਾਬ ''ਚ ਕੋਰੋਨਾ ਦਾ ਕਹਿਰ, ਹੁਣ ਬੀ.ਐੱਸ.ਐੱਫ. ਜਵਾਨ ਦੀ ਰਿਪੋਰਟ ਆਈ ਪਾਜ਼ੇਟਿਵ

ਜਲਾਲਾਬਾਦ (ਸੇਤੀਆ, ਸੁਮਿਤ) : ਬੀ.ਐੱਸ.ਐੱਫ. ਜਲਾਲਾਬਾਦ ਨਾਲ ਸਬੰਧਤ 37 ਸਾਲਾ ਜਵਾਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨਾਲ ਜ਼ਿਲ੍ਹਾ ਫਾਜ਼ਿਲਕਾ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ 6 ਹੋ ਗਈ ਹੈ।

ਇਹ ਵੀ ਪੜ੍ਹੋਂ : ਅਹਿਮ ਖ਼ਬਰ : ਅੰਮ੍ਰਿਤਸਰ ਦੇ ਛੇ ਇਲਾਕੇ ਕੰਟੋਨਮੈਂਟ ਜ਼ੋਨ ਐਲਾਨੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਜਵਾਨ 3 ਜੂਨ ਨੂੰ ਗੁਜਰਾਤ ਤੋਂ ਪਰਤਿਆ ਸੀ ਅਤੇ 7 ਜੂਨ 2020 ਨੂੰ ਉਕਤ ਜਵਾਨ ਦਾ ਕੋਵਿਡ-19 ਦੀ ਜਾਂਚ ਲਈ ਨਮੂਨਾ ਭੇਜਿਆ ਗਿਆ, ਜਿਸਦੀ ਅੱਜ ਰਿਪੋਰਟ ਪਾਜ਼ੇਟਿਵ ਆਈ ਹੈ। ਉਸ ਨੂੰ ਜਲਾਲਾਬਾਦ ਦੇ ਆਈਸੋਲੇਸ਼ਨ ਵਾਰਡ 'ਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਜਵਾਨ 66  ਲੋਕਾਂ ਦੇ ਸੰਪਰਕ 'ਚ ਆਇਆ ਸੀ ਅਤੇ ਉਨ੍ਹਾਂ ਦੀ ਪੜਤਾਲ ਕਰਕੇ ਸੰਪਰਕ 'ਚ ਆਏ ਲੋਕਾਂ ਦੇ ਵੀ ਸੈਂਪਲ ਲਏ ਜਾ ਰਹੇ ਹਨ।

ਇਹ ਵੀ ਪੜ੍ਹੋਂ : ਸੰਗਤਾਂ ਲਈ ਖੁੱਲ੍ਹੇ ਸ੍ਰੀ ਦਰਬਾਰ ਸਾਹਿਬ ਦੇ ਦਰਵਾਜ਼ੇ, ਦੇਖੋਂ ਤਸਵੀਰਾਂ


author

Baljeet Kaur

Content Editor

Related News