ਭਾਰਤ ਬੰਦ ਦੇ ਸੱਦੇ ਦਾ ਵੱਡਾ ਅਸਰ ਜਲਾਲਾਬਾਦ ''ਚ ਪੂਰੀ ਤਰ੍ਹਾਂ ਨਾਲ ਕਾਰੋਬਾਰ ਰਿਹਾ ਠੱਪ

Tuesday, Dec 08, 2020 - 11:41 AM (IST)

ਭਾਰਤ ਬੰਦ ਦੇ ਸੱਦੇ ਦਾ ਵੱਡਾ ਅਸਰ ਜਲਾਲਾਬਾਦ ''ਚ ਪੂਰੀ ਤਰ੍ਹਾਂ ਨਾਲ ਕਾਰੋਬਾਰ ਰਿਹਾ ਠੱਪ

ਜਲਾਲਾਬਾਦ (ਜਤਿੰਦਰ,ਨਿਖੰਜ): ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ 3 ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਜਲਾਲਾਬਾਦ ਸ਼ਹਿਰ 'ਚ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ।ਜਲਾਲਾਬਾਦ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਹੋਰ ਕਾਰੋਬਾਰ ਪੂਰੀ ਤਰ੍ਹਾਂ ਨਾਲ ਬੰਦ ਵਿਖਾਈ ਦਿੱਤੇ। ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੇ ਸਮਰਥਨ 'ਚ ਜਲਾਲਾਬਾਦ ਦਾ ਬੱਘਾ ਬਾਜ਼ਾਰ, ਬਾਹਮਣੀ ਬਾਜ਼ਾਰ , ਰੇਲਵੇ ਬਾਜ਼ਾਰ ਦੇ ਨਾਲ ਸ਼ਹਿਰ ਦੇ ਹਰੇਕ ਕਾਰੋਬਾਰੀ ਨੇ ਆਪਣੀਆਂ ਦੁਕਾਨਾਂ ਨੂੰ ਬੰਦ ਰੱਖ ਕੇ ਕਿਸਾਨਾਂ ਦੀ ਹਮਾਇਤ ਕੀਤੀ।

ਇਹ ਵੀ ਪੜ੍ਹੋ: ਸੰਗਰੂਰ 'ਚ ਭਾਰਤ ਬੰਦ ਦੇ ਸੱਦੇ ਦਾ ਵੱਡਾ ਅਸਰ, ਕਾਰੋਬਾਰ ਪੂਰੀ ਤਰ੍ਹਾਂ ਠੱਪ

ਉਧਰ ਦੂਜੇ ਪਾਸੇ ਬੀਤੇ ਦਿਨੀਂ ਕਿਸਾਨ ਸੰਗਠਨਾਂ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੇ ਵਿਭਾਗਾਂ ਤੋਂ ਛੁੱਟੀਆਂ ਲੈ ਕੇ ਭਾਰਤ ਬੰਦ ਦੇ ਸੱਦੇ 'ਤੇ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਕਿਸਾਨੀ ਸੰਘਰਸ਼ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸਦੇ ਨਾਲ ਹੀ ਸ਼ਹਿਰ ਦੇ ਵੱਡੇ ਕਾਰੋਬਾਰ 'ਚ ਸ਼ਹਿਰ ਦੇ ਸਾਰੇ ਪੈਟਰੋਲ ਪੰਪ ਦੇ ਨਾਲ ਜਲਾਲਾਬਾਦ ਦੀ ਸਬਜ਼ੀ ਮੰਡੀ ਵੀ ਪੂਰਨ ਤੌਰ 'ਤੇ ਬੰਦ ਹਨ।ਭਾਰਤ ਬੰਦ ਦੇ ਸੱਦੇ ਹਰੇਕ ਵਰਗ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ।ਇਸ ਤੋਂ ਇਲਾਵਾ ਕਿਸਾਨਾਂ ਜਥੇਬੰਦੀਆਂ ਵਲੋਂ 11 ਵਜੇ ਤੋਂ 3 ਵਜੇ ਤੱਕ ਕਿਸਾਨਾਂ ਦੇ ਨਾਲ ਹੋਰ ਭਾਰਤਰੀ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ ਤਾਂ ਕਿ ਦਿੱਲੀ ਵਿਖੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਹੋਰ ਮਜ਼ਬੂਤ ਹੋ ਸਕਣ।

ਇਹ ਵੀ ਪੜ੍ਹੋ:  ਕੋਰੋਨਾ ਦੇ ਡਰ ਤੋਂ ਪਤੀ ਨੇ ਬਣਾਈ ਦੂਰੀ, ਹੁਣ ਕੋਰਟ 'ਚ ਦੇਣਾ ਪਿਆ ਇਹ ਸਬੂਤ


author

Shyna

Content Editor

Related News