ਜਲਾਲਾਬਾਦ ’ਚ ਮੋਟਰਸਾਈਕਲ ਦੇ ਤੇਲ ਵਾਲੀ ਟੈਂਕੀ ’ਚ ਧਮਾਕੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

09/16/2021 4:14:26 PM

ਚੰਡੀਗੜ੍ਹ: ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ’ਚ ਮੋਟਰਸਾਈਕਲ ਦੇ ਤੇਲ ਵਾਲੇ ਟੈਂਕ ’ਚ ਧਮਾਕਾ ਹੋਣ ਨਾਲ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ 22 ਸਾਲਾ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਅੱਜ ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਕ ਟੀਮ ਉਸ ਸਥਾਨ ’ਤੇ ਪਹੁੰਚੇਗੀ, ਜਿੱਥੇ ਧਮਾਕਾ ਹੋਇਆ ਸੀ। ਪੁਲਸ ਨੇ ਦੱਸਿਆ ਕਿ ਘਟਨਾ ਬੁੱਧਵਾਰ ਸ਼ਾਮ ਦੀ ਹੈ ਜਦੋਂ ਫ਼ਿਰੋਜ਼ਪੁਰ ਨਿਵਾਸੀ ਬਲਵਿੰਦਰ ਸਿੰਘ ਆਪਣੇ ਇਕ ਰਿਸ਼ਤੇਦਾਰ ਨੂੰ ਮਿਲਣ ਜਲਾਲਾਬਾਦ ਦੀ ਪੁਰਾਣੀ ਸਬਜ਼ੀ ਮੰਡੀ ਤੋਂ ਬੈਂਕ ਰੋਡ ਵੱਲ ਜਾ ਰਿਹਾ ਸੀ।

ਉਨ੍ਹਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਜਦੋਂ ਇਕ ਬੈਂਕ ਦੇ ਕੋਲ ਪਹੁੰਚਿਆ ਤਾਂ ਮੋਟਰਸਾਈਕਲ ਦੇ ਤੇਲ ਵਾਲੇ ਟੈਂਕ ’ਚ ਧਮਾਕਾ ਹੋ ਗਿਆ,ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਰੈਫ਼ਰ ਕੀਤਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪੰਜਾਬ ਦੇ ਪੁਲਸ (ਇੰਸਪੈਕਟਰ ਜਨਰਲ) (ਫਿਰੋਜ਼ਪੁਰ ਰੇਂਜ) ਜਤਿੰਦਰ ਸਿੰਘ ਓਲਖ ਨੇ ਵੀਰਵਾਰ ਨੂੰ ਪੀ.ਟੀ.ਆਈ. ਭਾਸ਼ਾ ਨੂੰ ਦੱਸਿਆ ਕਿ ਐੱਨ.ਆਈ.ਏ.ਦੀ ਇਕ ਟੀਮ ਜਾਂਚ ਲਈ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ, ਜਦਕਿ ਚੰਡੀਗੜ੍ਹ ਦੀ ਇਕ ਫੋਰੋਂਸਿਕ ਟੀਮ ਪਹਿਲਾਂ ਤੋਂ ਹੀ ਇਸ ਦਾ ਵਿਸ਼ਲੇਸ਼ਣ ਕਰਨ ਅਤੇ ਨਮੂਨੇ ਇਕੱਠੇ ਕਰਨ ਲਈ ਉੱਥੇ ਮੌਜੂਦ ਹੈ। ਉਨ੍ਹਾਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਦਾ ਇਕ ਦਲ ਘਟਨਾ ਵਾਲੀ ਥਾਂ ’ਤੇ ਮੌਜੂਦ ਹੈ। 


Shyna

Content Editor

Related News