ਜਲਾਲਾਬਾਦ ''ਚ ਮਰਨ ਤੋਂ ਬਾਅਦ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Tuesday, Jul 14, 2020 - 04:14 PM (IST)
ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ) : ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਨਾਲ ਸਬੰਧਤ ਪਿੰਡ ਰੱਤਾ ਖੇੜਾ 'ਚ ਕੋਰੋਨਾ ਕਾਰਨ 50 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਪਿੰਡ ਰੱਤਾ ਖੇੜਾ ਨਾਲ ਸਬੰਧਤ 50 ਸਾਲਾ ਵਿਅਕਤੀ ਅਧਰੰਗ ਤੇ ਬ੍ਰੇਨ ਟਿਊਮਰ ਬੀਮਾਰੀ ਤੋਂ ਪੀੜਤ ਸੀ। 12 ਜੁਲਾਈ ਨੂੰ ਲੀਵਰ 'ਚ ਤਕਲੀਫ਼ ਹੋਣ ਕਾਰਨ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਆਦੇਸ਼ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਪਰ ਉਸੇ ਰਾਤ ਉਸ ਦੀ ਮੌਤ ਹੋ ਗਈ। ਸਿਵਲ ਸਰਜਨ ਨੇ ਦੱਸਿਆ ਕਿ ਮੈਡੀਕਲ ਕਾਲਜ ਨੇ ਉਕਤ ਮ੍ਰਿਤਕ ਦੀ ਲਾਸ਼ ਨੂੰ ਇਸ ਲਈ ਨਹੀਂ ਦਿੱਤਾ ਕਿਉਂਕਿ ਉਸਦੀ ਰਿਪੋਰਟ ਆਉਣੀ ਬਾਕੀ ਸੀ।
ਇਹ ਵੀ ਪੜ੍ਹੋਂ : ਮਿਸ ਇੰਡੀਆ 2020 ਲਈ ਚੁਣੀ ਗਈ ਸ਼ੇਰਪੁਰ ਦੀ ਧੀ
ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ 13 ਜੁਲਾਈ ਨੂੰ ਉਕਤ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਮੈਡੀਕਲ ਟੀਮਾਂ ਫਰੀਦਕੋਟ ਰਵਾਨਾ ਹੋ ਚੁੱਕੀਆਂ ਹਨ, ਉਥੋਂ ਮ੍ਰਿਤਕ ਦੀ ਲਾਸ਼ ਲਿਆ ਕੇ ਪਿੰਡ 'ਚ ਹੀ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸਸਕਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੇ ਜੋ ਵੀ ਵਿਅਕਤੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ ਉਨ੍ਹਾਂ ਨੂੰ ਕੁਆਰਟਾਇੰਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋਂ : ਵਿਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਫ਼ਰਿਸ਼ਤਾ ਬਣੇ ਡਾ.ਓਬਰਾਏ, ਔਖੇ ਸਮੇਂ ਫੜ੍ਹੀ ਬਾਂਹ