ਨਸ਼ੇ ਦੇ ਮੁੱਦੇ ''ਤੇ ਸੁਖਬੀਰ ਨੇ ਕਾਂਗਰਸ ਨੂੰ ਲਿਆ ਨਿਸ਼ਾਨੇ ''ਤੇ
Thursday, Aug 01, 2019 - 10:31 AM (IST)

ਜਲਾਲਾਬਾਦ (ਟਿੰਕੂ ਨਿਖੰਜ) - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਦੌਰੇ ਦੌਰਾਨ ਪੰਜਾਬ ਸਰਕਾਰ ਨੂੰ ਨਸ਼ੇ ਦੇ ਮੁੱਦੇ 'ਤੇ ਘੇਰਦੇ ਹੋਏ ਨਜ਼ਰ ਆਏ। ਦੂਜੇ ਪਾਸੇ ਜਲਾਲਾਬਾਦ ਦੇ ਕਾਂਗਰਸੀ ਹਲਕਾ ਇੰਚਾਰਜ ਨੇ ਸੁਖਬੀਰ ਬਾਦਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ 'ਚ ਨਸ਼ਾ ਆਇਆ ਸੀ ਪਰ ਕਾਂਗਰਸ ਦੀ ਸਰਕਾਰ ਦੇ ਬਦੌਲਤ ਪੰਜਾਬ 'ਚ 2 ਸਾਲਾਂ 'ਚ 98 ਫ਼ੀਸਦੀ ਨਸ਼ਾ ਖਤਮ ਹੋ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮੌਜੂਦਾ ਕਾਂਗਰਸ ਸਰਕਾਰ ਨੇ ਸੂਬੇ 'ਚੋਂ 98 ਫ਼ੀਸਦੀ ਨਸ਼ਾ ਖਤਮ ਕਰ ਦਿੱਤਾ ਹੈ ਤਾਂ ਆਏ ਦਿਨ ਨਸ਼ੇ ਦੀ ਵੱਡੀ ਖੇਪ ਮਿਲਣ ਤੇ ਨੌਜਵਾਨਾਂ ਦੀ ਨਸ਼ੇ ਨਾਲ ਮੌਤ ਹੋ ਜਾਣ ਦੀਆਂ ਖਬਰ ਸਾਹਮਣੇ ਕਿਊਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਿਹਾ ਹੈ। ਸਾਨੂੰ ਨਸ਼ੇ ਦੇ ਮੁੱਦੇ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ ਸਗੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨਾ ਚਾਹੀਦਾ ਹੈ।