ਵੱਡੀ ਵਾਰਦਾਤ : ਘਰ ''ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

Monday, Oct 26, 2020 - 10:24 AM (IST)

ਵੱਡੀ ਵਾਰਦਾਤ : ਘਰ ''ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਜਲਾਲਾਬਾਦ (ਸੇਤੀਆ): ਗੋਬਿੰਦ ਨਗਰੀ 'ਚ ਬੀਤੀ ਰਾਤ ਕੁਝ ਵਿਅਕਤੀ ਵਲੋਂ ਘਰ 'ਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਨਾਜਾਇਜ਼ ਸਬੰਧਾਂ ਨੂੰ ਬਚਾਉਣ ਲਈ ਜਠਾਣੀ ਨੇ ਦਰਾਣੀ ਨੂੰ ਦਿੱਤੀ ਰੂਹ ਕੰਬਾਊ ਮੌਤ
PunjabKesariਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਪ੍ਰਿੰਸ (20) ਦੀ ਭਾਬੀ ਨੇ ਦੱਸਿਆ ਕਿ ਉਸ ਦਿਉਰ ਇਕ ਸ਼ੈਲਰ 'ਤੇ ਲੇਬਰ ਦਾ ਕੰਮ ਕਰਦਾ ਸੀ। ਬੀਤੀ ਰਾਤ 11ਵਜੇਂ ਦੇ ਕਰੀਬ ਹਥਿਆਰਾਂ ਨਾਲ ਲੈਸ 5-6 ਅਣਪਛਾਤੇ ਵਿਅਕਤੀ ਘਰ 'ਚ ਦਾਖ਼ਲ ਹੋਏ ਕੇ ਪ੍ਰਿੰਸ ਨੂੰ ਜ਼ਬਰਦਸਤੀ ਗਲੀ 'ਚ ਲੈ ਗਏ, ਜਿਥੇ ਉਨ੍ਹਾਂ ਨੇ ਉਸ 'ਤੇ ਹਥਿਆਰਾਂ ਕੁੱਟਮਾਰ ਕੀਤੀ ਤੇ ਮੌਕੇ 'ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ 'ਚ ਪ੍ਰਿੰਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਗਈ। ਦੂਜੇ ਪਾਸੇ ਥਾਣਾ ਮੁੱਖੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਮਾਂ ਦੀ ਮਮਤਾ ਹੋਈ ਸ਼ਰਮਸ਼ਾਰ:  ਇਕ ਦਿਨ ਦੀ ਬੇਟੀ ਨੂੰ ਚੌਥੀ ਮੰਜ਼ਿਲ ਤੋਂ ਹੇਠਾਂ ਸੁੱਟਿਆ, ਸਿਰ ਗਾਇਬ


author

Baljeet Kaur

Content Editor

Related News