ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ

Sunday, Sep 06, 2020 - 06:27 PM (IST)

ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ

ਜਲਾਲਾਬਾਦ (ਸੇਤੀਆ,ਸੁਮਿਤ,ਟੀਨੂੰ): ਹਲਕੇ ਦੇ ਪਿੰਡ ਘਾਂਗਾ ਖੁਰਦ 'ਚ ਪਿਓ ਵਲੋਂ ਨੌਜਵਾਨ ਪੁੱਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਜਗਸੀਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਿਤਾ ਬਾਜ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਮੋਗਾ 'ਚ ਜਨਾਨੀ ਨੇ ਕੀਤੀ ਸ਼ਰਮਨਾਕ ਕਰਤੂਤ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ

PunjabKesari

ਮਿਲੀ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਆਪਣੀ ਪਤਨੀ ਤੇ ਬੱਚਿਆ ਨਾਲ ਪਿਤਾ ਤੋਂ ਵੱਖ ਰਹਿ ਰਿਹਾ ਸੀ ਅਤੇ ਪਿਤਾ ਬਾਜ ਸਿੰਘ ਸ਼ਰਾਬ ਪੀਣ ਦਾ ਆਦਿ ਸੀ। ਪਿੰਡ ਵਾਸੀਆਂ ਮੁਤਾਬਕ ਬੀਤੀ ਰਾਤ ਕਰੀਬ 9 ਵਜੇ ਪਿਤਾ ਨੇ ਸ਼ਰਾਬ ਦੇ ਨਸ਼ੇ 'ਚ ਹੀ 12 ਬੋਰ ਦੀ ਬੰਦੂਕ ਨਾਲ ਨੌਜਵਾਨ ਪੁੱਤ ਦੇ ਸਿਰ 'ਚ ਗੋਲੀ ਮਾਰੀ ਜਿਸ ਤੋਂ ਬਾਅਦ ਜ਼ਖ਼ਮੀ ਹਾਲਤ 'ਚ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਰਸਤੇ 'ਚ ਹੀ ਉਸਦੀ ਮੌਤ ਹੋ ਗਈ।ਉਧਰ ਥਾਣਾ ਅਮੀਰ ਖਾਸ ਦੇ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਘਾਂਗਾ ਖੁਰਦ 'ਚ ਪਿਤਾ ਵਲੋਂ ਨੌਜਵਾਨ ਪੁੱਤ ਨੂੰ ਗੋਲੀ ਮਾਰਨ ਦੀ ਘਟਨਾ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਉਹ ਪੁਲਸ ਮੌਕੇ ਤੇ ਪਹੁੰਚੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਪਿਤਾ ਬਾਜ ਪੁੱਤਰ ਕੇਹਰ ਸਿੰਘ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ

PunjabKesari


author

Shyna

Content Editor

Related News