ਜਲਾਲਾਬਾਦ ਤੋਂ 'ਆਪ' ਉਮੀਦਵਾਰ ਮਹਿੰਦਰ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ

Monday, Sep 30, 2019 - 03:20 PM (IST)

ਜਲਾਲਾਬਾਦ ਤੋਂ 'ਆਪ' ਉਮੀਦਵਾਰ ਮਹਿੰਦਰ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ

ਜਲਾਲਾਬਾਦ (ਟਿੰਕੂ ਨਿਖੰਜ) - ਜਲਾਲਾਬਾਦ ਦੀ ਜ਼ਿਮਨੀ ਚੋਣ ਦਾ ਆਖੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ। ਇਸੇ ਤਹਿਤ ਜਲਾਲਾਬਾਦ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਆਪਣੇ ਨਾਮਜ਼ਦਗੀ ਪੱਤਰ ਅੱਜ ਸਥਾਨਕ ਰਿਟਰਵਿੰਗ ਅਫਸਰ ਕੇਸ਼ਵ ਗੋਇਲ ਨੂੰ ਦਾਖਲ ਕਰਵਾ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਐੱਮ.ਪੀ. ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜ਼ੋਨ ਇੰਚਾਰਜ ਗੁਰਦਿੱਤ ਸਿੰਘ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਸਾਧੂ ਸਿੰਘ ਅਤੇ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਚ 'ਆਪ' ਸ਼ਾਨਦਾਰ ਪ੍ਰਦਰਸ਼ਨ ਕਰੇਗੀ, ਕਿਉਂਕਿ ਪਹਿਲਾਂ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਲੁੱਟਿਆ ਹੈ ਅਤੇ ਹੁਣ ਪਿਛਲੇ 3 ਸਾਲਾਂ ਤੋਂ ਕਾਂਗਰਸ ਸਰਕਾਰ ਵੀ ਉਸੇ ਤਰ੍ਹਾਂ ਲੋਕਾਂ 'ਤੇ ਜ਼ੁਲਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਪੰਜਾਬ ਸਰਕਾਰ, ਦਿੱਲੀ ਸਰਕਾਰ ਦੇ ਮੁਕਾਬਲੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਰਕੇ ਇਨ੍ਹਾਂ ਅਕਾਲੀਆਂ ਤੇ ਕਾਂਗਰਸੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਤੇ ਅਕਾਲੀ ਦਲ ਨੂੰ ਲਾਭੇ ਕੀਤਾ ਜਾਵੇ ਅਤੇ ਲੋਕਾਂ ਦੀ ਸਰਕਾਰ 'ਆਪ' ਬਣਾਈ ਜਾ ਸਕੇ।


author

rajwinder kaur

Content Editor

Related News