ਜਲਾਲਾਬਾਦ ਜ਼ਿਮਨੀ ਚੋਣ : ਸ਼ੇਰ ਸਿੰਘ ਅਤੇ ਦਵਿੰਦਰ ਘੁਬਾਇਆ ਨੇ ਪਾਈ ਵੋਟ

10/21/2019 10:29:14 AM

ਜਲਾਲਾਬਾਦ (ਨਿਖੰਜ, ਸੇਤੀਆ ) - ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਅੱਜ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੀਆਂ ਵੋਟਾਂ ਪੈਣ ਦਾ ਕੰਮ ਸਵੇਰੇ ਤੋਂ ਹੀ ਸ਼ੁਰੂ ਹੋ ਚੁੱਕਾ ਹੈ। ਵੋਟਿੰਗ ਦੀ ਇਹ ਪ੍ਰਕਿਰਿਆ ਸ਼ਾਮ ਦੇ 6 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਲੋਕ ਆਪਣੀ ਵੋਟ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ 'ਤੇ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ। ਲੋਕਾਂ ਦੇ ਵਾਂਗ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਈ ਆਗੂ ਅਤੇ ਸਿਆਸੀ ਲੋਕ ਵੀ ਆ ਰਹੇ ਹਨ। ਇਸੇ ਤਰ੍ਹਾਂ ਜਲਾਲਾਬਾਦ ਦੇ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਆਪਣੇ ਜੱਦੀ ਪਿੰਡ ਪਿੰਡ ਘੁਬਾਇਆ ਵਿਖੇ ਵੋਟ ਪਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ।

ਇਸੇ ਤਰ੍ਹਾਂ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਜੱਦੀ ਪਿੰਡ ਘੁਬਾਇਆ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਵਿੰਦਰ ਘੁਬਾਇਆ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਵੱਡੀ ਲੀਡ ਨਾਲ ਜ਼ਿਮਨੀ ਚੋਣ ਜਿੱਤਣਗੇ।
 

rajwinder kaur

This news is Content Editor rajwinder kaur