ਫਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

Wednesday, Jul 29, 2020 - 05:52 PM (IST)

ਫਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ

ਜਲਾਲਾਬਾਦ (ਸੇਤੀਆ): ਇਲਾਕੇ ਅੰਦਰ ਕੋਰੋਨਾ ਵਾਇਰਸ ਦੇ ਕੇਸਾਂ 'ਚ ਹੁਣ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। 29 ਜੁਲਾਈ ਨੂੰ ਸਿਹਤ ਵਿਭਾਗ ਵਲੋਂ ਬਾਅਦ ਦੁਪਿਹਰ ਜਾਰੀ ਰਿਪੋਰਟ ਅਨੁਸਾਰ ਜਲਾਲਾਬਾਦ ਨਾਲ ਸਬੰਧਤ 4 ਕੇਸ ਨਵੇਂ ਸਾਹਮਣੇ ਆਏ ਹਨ।ਇਹ 4 ਕੇਸ ਗਾਂਧੀ ਨਗਰ ਨਾਲ ਸਬੰਧਤ ਹਨ।ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹਿਰ ਤੇ ਪਿੰਡਾਂ ਨਾਲ ਸਬੰਧਤ 4 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਇਸ ਦੀ ਪੁਸ਼ਟੀ ਜ਼ਿਲ੍ਹਾ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਕੀਤੀ। ਇਸ ਦੌਰਾਨ ਜ਼ਿਲ੍ਹੇ 'ਚ ਕੁੱਲ 117 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ: 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਹੁਣ ਸਹੁਰੇ ਘਰ 'ਚੋਂ ਮਿਲੀ ਕੁੜੀ ਦੀ ਲਾਸ਼

ਸਿਵਲ ਸਰਜਨ ਡਾ. ਕਟਾਰੀਆ ਨੇ ਆਮ ਲੋਕਾਂ ਨੂੰ ਹਿਦਾਇਤ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਹਲਕੇ 'ਚ ਨਾ ਲੈਣ ਤੇ ਸਿਹਤ ਵਿਭਾਗ ਵਲੋਂ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਨ।  ਉਨ੍ਹਾਂ ਕਿਹਾ ਕਿ ਮੂੰਹ ਤੇ ਮਾਸਕ ਦੀ ਵਰਤੋਂ ਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਬਣੇ ਨਿਯਮਾਂ ਦਾ ਪਾਲਣ ਕਰਵਾਉਣਾ ਸਿਰਫ ਪ੍ਰਸ਼ਾਸਨ ਦੀ ਜਿੰਮੇਵਾਰੀ ਨਹੀਂ ਸਗੋਂ ਆਮ ਲੋਕਾਂ ਦੀ ਵੀ ਜਿੰਮੇਵਾਰੀ ਹੈ ਅਤੇ ਜਦੋਂ ਲੋਕ ਪੂਰੀ ਤਰ੍ਹਾਂ ਨਿਯਮਾਂ ਦਾ ਪਾਲਣ ਕਰਨਗੇ ਤਾਂ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਗੁਰੂ ਘਰ 'ਚ ਲੰਗਰ ਛਕਣ ਗਏ ਨੌਜਵਾਨ ਦਾ ਨੁਕੀਲੇ ਹਥਿਆਰ ਨਾਲ ਕਤਲ


author

Shyna

Content Editor

Related News