ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲਪੇਟ ''ਚ ਆਇਆ ਦੁਕਾਨਦਾਰ

Friday, Nov 01, 2024 - 03:11 PM (IST)

ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲਪੇਟ ''ਚ ਆਇਆ ਦੁਕਾਨਦਾਰ

ਜਲਾਲਾਬਾਦ (ਟੀਨੂੰ, ਸੁਮਿਤ)- ਹਲਕੇ ਦੇ ਪਿੰਡ ਢਾਬ ਖੁਸ਼ਾਲ ਜੋਇਆ ਵਿਚ ਦੀਵਾਲੀ ਵਾਲੇ ਦਿਨ ਬਾਜ਼ਾਰ ਵਿਚ ਸਥਿਤ ਇਕ ਕਰਿਆਨੇ ਦੀ ਦੁਕਾਨ ਵਿਚ ਸ਼ਾਰਟ ਸਰਕਟ ਦੇ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਦੇ ਅੰਦਰ ਰੱਖੇ ਪਟਾਕਿਆਂ 'ਚ ਧਮਾਕੇ ਸ਼ੁਰੂ ਹੋ ਗਏ। ਇਸ ਨਾਲ ਦੁਕਾਨ ਨੂੰ ਭਾਰੀ ਨੁਕਸਾਨ ਹੋਇਆ। ਇਹ ਦੁਰਘਟਨਾ ਘਟਦੇ ਹੀ ਬਾਜ਼ਾਰ ਵਿਚ ਭਾਜੜਾਂ ਪੈ ਗਈਆਂ ਅਤੇ ਆਸ-ਪਾਸ ਦੇ ਲੋਕ ਡਰੇ-ਸਹਿਮੇ ਰਹੇ। 

ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ

ਦੁਕਾਨਦਾਰ ਵਿਪਨ ਕੁਮਾਰ ਵੀ ਅੱਗ ਦੀ ਲਪੇਟ ਵਿਚ ਆ ਗਿਆ। ਪਿੰਡ ਵਾਸੀਆਂ ਵੱਲੋਂ ਉਸ ਨੂੰ ਤੁਰੰਤ ਸ਼ਹਿਰ ਦੇ ਇਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਨੇ ਮੌਕੇ ’ਤੇ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਦੇ ਕਾਰਨ ਦੁਕਾਨ ਵਿਚ ਮੌਜੂਦ ਸਮੱਗਰੀ ਸੜ ਕੇ ਸੁਆਹ ਹੋ ਗਈ। ਇਸ ਘਟਨਾ ਨੇ ਪੇਂਡੂ ਇਲਾਕਿਆਂ ਦੇ ਨਾਲ ਸ਼ਹਿਰ ਵਿਚ ਸੁਰੱਖਿਆ ਉਪਕਰਨਾਂ ਅਤੇ ਇਲੈਕਟ੍ਰਿਕਲ ਸਿਸਟਮ ਦੀ ਸੰਭਾਲ ਤੇ ਚੈਕਿੰਗ ਦੀ ਲੋੜ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

ਮੌਕੇ 'ਤੇ ਪੁੱਜੇ ਥਾਣਾ ਵੈਰੋ ਕਾ ਪੁਲਸ ਦੇ ਮੁਖੀ ਇੰਸ. ਗੁਰਤੇਜ ਸਿੰਘ ਨੇ ਦੱਸਿਆ ਕਿ ਕਰਿਆਨਾ ਦੀ ਦੁਕਾਨ ਵਿਚ ਸ਼ਾਰਟ ਸਰਕਿਟ ਹੋਣ ਕਾਰਨ ਪਟਾਕਿਆਂ ਵਿਚ ਅੱਗ ਲੱਗ ਗਈ ਜਿਸ ਕਾਰਨ ਦੁਕਾਨਦਾਰ ਵਿਪਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News