ਜਲਾਲਾਬਾਦ ਦੇ ਡੀ.ਐੱਸ.ਪੀ. ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

08/28/2020 5:37:55 PM

ਜਲਾਲਾਬਾਦ (ਸੇਤੀਆ) - ਸਬ ਡਿਵੀਜ਼ਨ ਜਲਾਲਾਬਾਦ ਦੇ ਡੀ. ਐੱਸ. ਪੀ. ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨੋਡਲ ਅਫਸਰ ਡਾ. ਗੁਰਮੇਜ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਪਲਵਿੰਦਰ ਸਿੰਘ ਸੰਧੂ ਡੀ. ਐੱਸ. ਪੀ ਜਲਾਲਾਬਾਦ ਨੇ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਸੈਂਪਲ ਹਸਪਤਾਲ ’ਚ ਦਿੱਤਾ ਸੀ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ ਹੈ। 

ਉਧਰ ਦੂਜੇ ਪਾਸੇ ਪਲਵਿੰਦਰ ਸਿੰਘ ਸੰਧੂ ਡੀ. ਐੱਸ. ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਸਾਰੇ ਲੋਕ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ। 

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਲਗਾਤਾਰ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਦੇ ਸਭ ਤੋਂ ਵੱਧ 77 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਰਹੀ ਕਿ ਇਸ ਦੌਰਾਨ 60 ਹਜ਼ਾਰ ਤੋਂ ਵੱਧ ਮਰੀਜ਼ ਠੀਕ ਵੀ ਹੋਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 77,266 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 33,87,501 ਹੋ ਗਿਆ। ਇਸ ਦੌਰਾਨ 60,177 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,83,948 ਹੋ ਗਈ ਹੈ। 


rajwinder kaur

Content Editor

Related News