ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿਤਾ ਦੇ ਹੱਕ 'ਚ ਵੋਟ ਪਾਈ
Sunday, May 19, 2019 - 11:13 AM (IST)

ਜਲਾਲਾਬਾਦ (ਟਿੰਕੂ ਨਿਖੰਜ) - ਫਾਜ਼ਿਲਕਾ ਦੇ ਮੌਜੂਦਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਪਣੇ ਪਿਤਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਆਪਣੇ ਜੱਦੀ ਪਿੰਡ ਘੁਬਾਇਆ ਵਿਖੇ ਵੋਟ ਪਾਈ। ਦੱਸ ਦੇਈਏ ਕਿ ਫਾਜ਼ਿਲਕਾ ਦੇ ਵਿਧਾਇਕ ਅਤੇ ਸੂਬੇ ਦੇ ਸਭ ਤੋਂ ਘੱਟ ਉਮਰ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਦੇ ਸਰਕਾਰੀ ਸਕੂਲ ਦੀ ਲਾਈਨ 'ਚ ਲੱਗ ਕੇ ਵੋਟ ਪਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸ਼ੇਰ ਸਿੰਘ ਘੁਬਾਇਆ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਹਰਾਉਣਗੇ। ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਮੁਕਾਬਲਾ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨਾਲ ਹੋ ਰਿਹਾ ਹੈ, ਜੋ ਬਹੁਤ ਹੀ ਰੌਮਾਂਚਕ ਹੋਵੇਗਾ।