ਜਲਾਲਾਬਾਦ ਪੁਲਸ ਨੇ ਨਹਿਰ ਦੇ ਕਿਨਾਰੇ ਖੰਡਰ ''ਚੋਂ ਦਬੋਚੇ 2 ਸ਼ੱਕੀ, ਨਸ਼ੀਲੀਆਂ ਗੋਲੀਆਂ ਤੇ ਪਿਸਟਲ ਬਰਾਮਦ
Tuesday, Apr 21, 2026 - 03:02 AM (IST)
ਜਲਾਲਾਬਾਦ (ਆਦਰਸ਼, ਜਤਿੰਦਰ) : ਸਬ-ਡਵੀਜ਼ਨ ਜਲਾਲਾਬਾਦ ਦੇ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਪਿਸਟਲ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਦੌਰਾਨੇ ਗਸ਼ਤ ਡਰੀਮ ਵਿਲਾ ਪੈਲੇਸ ਤੋਂ ਨਹਿਰ ਦੇ ਨਾਲ-ਨਾਲ ਪਿੰਡ ਹਿਸਾਨ ਵਾਲਾ ਵੱਲ ਗਸ਼ਤ ਕਰ ਰਹੀ ਸੀ ਤਾਂ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਸੂਆ ਨਹਿਰ ਦੇ ਕੋਲ ਪਹੁੰਚੀ ਤਾਂ ਉੱਥੇ ਬਣੇ ਇੱਕ ਖੰਡਰ ਨੁਮਾ ਕਮਰੇ ਕੋਲ ਦੋ ਸ਼ੱਕੀ ਨੌਜਵਾਨ ਖੜ੍ਹੇ ਦਿਖਾਈ ਦਿੱਤੇ ਜੋ ਕਿ ਪੁਲਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨਾਂ ਨੇ ਘਬਰਾ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਨਸ਼ੀਲੀਆਂ ਗੋਲੀਆਂ, ਇੱਕ ਦੇਸੀ ਪਿਸਟਲ ਅਤੇ ਇੱਕ ਜ਼ਿੰਦਾ ਰੋਂਦ (ਕਾਰਤੂਸ) ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਸ਼ਿਵਮ ਪੁੱਤਰ ਗਗਨਦੀਪ ਸਿੰਘ ਵਾਸੀ ਲੱਲਾ ਬਸਤੀ ਅਤੇ ਅਰਸ਼ਦੀਪ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮੁਹੱਲਾ ਰਾਜਪੂਤਾਂ ਵਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਉੱਤਰਾਖੰਡ ਚਾਰਧਾਮ ਯਾਤਰਾ: 19 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ, ਗੰਗੋਤਰੀ ਹਾਈਵੇਅ ਹੋਇਆ ਬੰਦ
ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਾਜਾਇਜ਼ ਹਥਿਆਰ ਅਤੇ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਗੈਰ-ਕਾਨੂੰਨੀ ਧੰਦੇ ’ਚ ਹੋਰ ਕਿੰਨੇ ਲੋਕ ਸ਼ਾਮਿਲ ਹਨ। ਜਾਂਚ ਅਧਿਕਾਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਸ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਹੋਣ ਦੀ ਵੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
