ਜਲਾਲਾਬਾਦ ਥਾਣੇ ''ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

Tuesday, Sep 15, 2026 - 06:02 AM (IST)

ਜਲਾਲਾਬਾਦ ਥਾਣੇ ''ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

ਫਾਜ਼ਿਲਕਾ (ਸੁਖਵਿੰਦਰ ਥਿੰਦ) : ਫਾਜ਼ਿਲਕਾ ਪੁਲਸ ਵੱਲੋਂ ਥਾਣਾ ਸਿਟੀ ਜਲਾਲਾਬਾਦ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਟਰੇਸ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਇਕ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। ਟੈਕਨੀਕਲ ਸਪੋਟ ਯੂਨਿਟ ਦੀ ਮਦਦ ਨਾਲ ਘਟਨਾ ਵਿਚ ਕਥਿਤ ਤੌਰ 'ਤੇ ਸ਼ਾਮਲ ਦੋ ਵਿਅਕਤੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ, ਮਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਘੁਬਾਇਆ, ਥਾਣਾ ਸਦਰ ਜਲਾਲਾਬਾਦ ਵਜੋਂ ਹੋਈ ਹੈ। ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ ਅਤੇ ਘਟਨਾ ਨਾਲ ਸਬੰਧਤ ਹੋਰ ਤੱਥਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15 ਤੋਂ ਰਸੋਈ ਗੈਸ ਦੀ ਸਪਲਾਈ ਹੋਵੇਗੀ ਬੰਦ

ਡੀ ਆਈ ਜੀ ਨੇ ਕਿਹਾ ਕਿ ਕਥਿਤ ਤੌਰ 'ਤੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਕੁਝ ਵਿਅਕਤੀਆਂ ਵੱਲੋਂ ਹਾਇਰ (ਕੰਮ 'ਤੇ ਰੱਖਿਆ) ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਨੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰ ਲਈ ਹੈ ਜਿਨ੍ਹਾਂ ਨੇ ਗ੍ਰਨੇਡ ਸਪਲਾਈ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿੱਚ ਕਥਿਤ ਤੌਰ 'ਤੇ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇੱਕ ਸਵਾਲ ਦਾ ਜਵਾਬ ਦਿੰਦਿਆਂ ਡੀ ਆਈ ਜੀ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਭੰਗ ਕਰਨ ਲਈ ਇਸ ਹਮਲੇ ਪਿੱਛੇ ਪਾਕਿਸਤਾਨੀ ਏਜੰਸੀਆਂ ਦਾ ਹੱਥ ਸੀ। ਫਾਜ਼ਿਲਕਾ ਪੁਲਸ ਮੁਤਾਬਕ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਕਾਨੂੰਨ ਹੱਥ 'ਚ ਲਵੇਗਾ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News