ਸਰਕਾਰੀ ਹਸਪਤਾਲ ਦੇ ਬਾਹਰ ਇਲਾਜ ਲਈ ਤੜਫਦੀ ਰਹੀ ਗਰਭਵਤੀ ਔਰਤ, ਵੀਡੀਓ ਵਾਇਰਲ

10/10/2019 10:07:08 AM

ਜਲਾਲਾਬਾਦ (ਸੁਨੀਲ ਨਾਗਪਾਲ) - ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਸਿਹਤ ਮੰਤਰੀ ਦੇ ਵਿਭਾਗ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਵਾਇਰਲ ਹੋ ਰਹੀ ਇਸ ਵੀਡੀਓ 'ਚ ਦਿਖਾਈ ਗਿਆ ਹੈ ਕਿ ਸਰਕਾਰੀ ਹਸਪਤਾਲ ਦੇ ਬਾਹਰ ਇਕ ਗਰਭਵਤੀ ਔਰਤ ਦਰਦ ਨਾਲ ਤੜਫ ਰਹੀ ਹੈ, ਜਿਸ ਵੱਲ ਕੋਈ ਡਾਕਟਰ ਧਿਆਨ ਨਹੀਂ ਦੇ ਰਿਹਾ। ਗਰਭਵਤੀ ਔਰਤ ਦਾ ਜਦੋਂ ਹਸਪਤਾਲ ਦੇ ਡਾਕਟਰ ਨੂੰ ਇਲਾਜ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਸਾਫ ਇਨਕਾਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ। ਦੱਸ ਦੇਈਏ ਕਿ ਜਦੋਂ ਪੀੜਤ ਔਰਤ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਤਾਂ ਪੀੜਤ ਪਰਿਵਾਰ ਕੋਲ ਐਬੂਲੈਂਸ ਨੂੰ ਦੇਣ ਲਈ ਪੈਸੇ ਨਹੀਂ ਸਨ।

ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੰਧੂ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਗਰਭਵਤੀ ਔਰਤ ਦੇ ਇਲਾਜ 'ਚ ਲਾਪਰਵਾਹੀ ਵਰਤਨ ਵਾਲੇ ਡਾਕਟਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


rajwinder kaur

Content Editor

Related News