ਜਲਾਲਾਬਾਦ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ
Monday, Nov 09, 2020 - 03:21 PM (IST)
ਗੁਰੂਹਰਸਹਾਏ (ਆਵਲਾ) : ਇੱਕ ਵਾਰ ਫਿਰ ਸ਼ਹਿਰ ਅੰਦਰ ਕੋਰੋਨਾ ਮਰੀਜ਼ ਆਉਣ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਗੁਰੂਹਰਸਹਾਏ ਵਿਖੇ ਜਲਾਲਾਬਾਦ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਰਕਾਰੀ ਸੂਤਰਾਂ ਤੋ ਲਈ ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ ਹੋ ਰਿਹਾ ਸੀ ਅਤੇ ਉਹ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਡਾ. ਐੱਮ. ਡੀ. ਮੈਡੀਸਨ ਨੂੰ ਚੈੱਕ ਕਰਵਾਉਣ ਲਈ ਆਇਆ ਸੀ। ਜਦ ਉਸਦੇ ਕੋਰੋਨਾ ਟੈਸਟ ਕੀਤੇ ਗਏ ਤਾਂ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ। ਜਿਸਨੂੰ ਤੁਰੰਤ ਹਸਪਤਾਲ ਵਿਖੇ ਦਾਖਲ ਕਰਵਾ ਕੇ ਇਲਾਜ ਸ਼ੁਰੂ ਕੀਤਾ ਗਿਆ। ਜਿਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਉਸ ਦਾ ਭਰਾ ਸ਼ਹਿਰ ਗੁਰੂਹਰਸਹਾਏ ਦੇ ਸਰਕਾਰੀ ਹਸਪਤਾਲ ਵਿੱਖੇ ਕਿਸੇ ਮਹਿਕਮੇ ਅੰਦਰ ਨੌਕਰੀ ਕਰਦਾ ਹੈ। 30 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਕੀਤੇ ਕੋਰੋਨਾ ਦੀ ਤੀਜੀ ਲਹਿਰ ਤਾਂ ਨਹੀਂ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ : 'ਆਪ' ਦੀ ਮੰਗ , ਗੁੰਮ ਹੋਏ ਸਰੂਪਾਂ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਸਿੱਖ ਜੱਜਾਂ ਤੋਂ ਕਰਵਾਈ ਜਾਵੇ
ਜੇਕਰ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਹੁਣ ਲੋਕਾ ਨੂੰ ਸੰਭਲਣ ਦੀ ਲੋੜ ਹੈ ਨਹੀਂ ਤਾਂ ਹਾਲਾਤ ਵਿਗੜ ਸਕਦੇ ਹਨ ਕਿਉਂਕਿ ਨਾ ਤਾਂ ਹੁਣ ਲੋਕ ਮੂੰਹ 'ਤੇ ਮਾਸਕ ਪਾਉਂਦੇ ਹਨ ਅਤੇ ਨਾ ਹੀ ਹੁਣ ਸਮਾਜਕ ਦੂਰੀ ਦਾ ਧਿਆਨ ਰੱਖ ਰਹੇ ਹਨ।
ਸ਼ਹਿਰ ਦੇ ਲੋਕਾ ਦਾ ਕਹਿਣਾ ਹੈ ਕਿ ਹੁਣ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਖ਼ਤਮ ਹੋ ਗਈ ਹੈ ਅਤੇ ਹੁਣ ਲੋਕ ਬੇ੍ਿਰਕਰ ਹੋ ਗਏ ਹਨ। ਸ਼ਹਿਰ ਅੰਦਰ ਕੋਰੋਨਾ ਮਰੀਜ਼ ਆਉਣ ਨਾਲ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਕੋਰੋਨਾ ਦੇ ਮਰੀਜ਼ਾਂ ਨੂੰ ਲੈ ਕੇ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ : ਜੇਲ੍ਹ 'ਚ ਇਕਦਮ ਕਿਵੇਂ ਬੰਦ ਹੋ ਗਏ ਮੋਬਾਇਲ ਬਰਾਮਦ ਹੋਣੇ, ਮਾਮਲਾ ਸ਼ੱਕੀ?