ਜਲਾਲਾਬਾਦ ’ਚ ਸ਼ਾਂਤਮਈ ਢੰਗ ਨਾਲ ਹੋ ਰਹੀ ਵੋਟਿੰਗ, ਵੋਟਰਾਂ ’ਚ ਭਾਰੀ ਉਤਸ਼ਾਹ

Sunday, Feb 14, 2021 - 03:42 PM (IST)

ਜਲਾਲਾਬਾਦ ’ਚ ਸ਼ਾਂਤਮਈ ਢੰਗ ਨਾਲ ਹੋ ਰਹੀ ਵੋਟਿੰਗ, ਵੋਟਰਾਂ ’ਚ ਭਾਰੀ ਉਤਸ਼ਾਹ

ਜਲਾਲਾਬਾਦ (ਜਤਿੰਦਰ, ਨਿਖੰਜ) - ਰਾਜ ਚੋਣ ਕਮਿਸ਼ਨਰ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਵਿੱਚ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਲਾਲਾਬਾਦ ’ਚ 17 ਵਾਰਡਾਂ ਤੋਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਅਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜਮਾ ਰਹੇ ਹਨ। ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਹੋਇਆ ਸੀ। ਵੋਟਿੰਗ ਦੀ ਪ੍ਰਕਿਰਿਆ ਦਾ ਅੱਧਾ ਸਮਾਂ ਬੀਤਣ ਦੇ ਬਾਅਦ ਲੋਕ ਆਪਣੇ ਸ਼ਾਂਤਮਈ ਮਾਹੌਲ ’ਚ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ- ਪੱਟੀ ਦੇ ਵਾਰਡ ਨੰ-7 'ਚ 'ਆਪ' ਤੇ ਕਾਂਗਰਸ ਦੇ ਸਮਰਥਕਾਂ ’ਚ ਚਲੀਆਂ ਗੋਲੀਆਂ (ਤਸਵੀਰਾਂ)

ਪੜ੍ਹੋ ਇਹ ਵੀ ਖ਼ਬਰ - ਚੋਣਾਂ ਦੌਰਾਨ ਪੁਲਸ ਹੱਥ ਲੱਗੀ ਸਫ਼ਲਤਾ : ਹੱਥਿਆਰਾਂ ਨਾਲ ਲੈਂਸ 4 ਗੱਡੀਆਂ ਬਰਾਮਦ 


author

rajwinder kaur

Content Editor

Related News