ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦੇ 100 ਨਵੇਂ ਮਰੀਜ਼ਾਂ ਦੀ ਪੁਸ਼ਟੀ, 2 ਦੀ ਹੋਈ ਮੌਤ

Wednesday, Nov 11, 2020 - 06:36 PM (IST)

ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦੇ 100 ਨਵੇਂ ਮਰੀਜ਼ਾਂ ਦੀ ਪੁਸ਼ਟੀ, 2 ਦੀ ਹੋਈ ਮੌਤ

ਜਲੰਧਰ,(ਰੱਤਾ)- ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਇਕ ਵਾਰ ਤੇਜ਼ ਰਫਤਾਰ ਫੜ੍ਹਦਾ ਦਿਸ ਰਿਹਾ ਹੈ। ਅੱਜ ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਣ 2 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਨਵੇਂ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੂਜੇ ਪਾਸੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਵਾਇਰਸ ਦੇ ਪ੍ਰਤੀ ਸਾਵਧਾਨ ਰਹਿਣ ਅਤੇ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਜ਼ਿਕਰਯੋਗ ਹੈ ਕਿ ਸੂਬੇ 'ਚ ਇਕ ਵਾਰ ਫਿਰ ਕੋਰੋਨਾ ਮਾਮਲਿਆਂ 'ਚ ਵਾਧਾ ਦੇਖਿਆ ਜਾ ਰਿਹਾ ਹੈ, ਜਿਸ ਦੇ ਚੱਲਦੇ ਪ੍ਰਸ਼ਾਸਨ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।


author

Deepak Kumar

Content Editor

Related News