ਜਲੰਧਰ ਜ਼ਿਲ੍ਹੇ ''ਚ ਅੱਜ 240 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 6 ਦੀ ਮੌਤ
Friday, Sep 25, 2020 - 06:28 PM (IST)
ਜਲੰਧਰ,(ਰੱਤਾ)- ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਫਿਰ ਤੋਂ ਜਲੰਧਰ ਜ਼ਿਲ੍ਹੇ 'ਚ ਵੱਡੀ ਗਿਣਤੀ 'ਚ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਮਹਿਕਮੇ ਵਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ੁੱਕਰਵਾਰ ਨੂੰ 240 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਅਤੇ 6 ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ।