ਜਲੰਧਰ ਜ਼ਿਲ੍ਹੇ ''ਚ ਵੱਧਦਾ ਜਾ ਰਿਹੈ ਕੋਰੋਨਾ ਦਾ ਕਹਿਰ, 245 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 4 ਦੀ ਮੌਤ
Tuesday, Sep 08, 2020 - 06:57 PM (IST)
ਜਲੰਧਰ,(ਰੱਤਾ)- ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 245 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 4 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਹਾਲਾਂਕਿ ਵਿਭਾਗ ਨੂੰ ਅੱਜ 261 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ 'ਚੋਂ 16 ਲੋਕ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ ਅਤੇ 245 ਜਲੰਧਰ ਜ਼ਿਲ੍ਹੇ ਨਾਲ ਸੰਬੰਧਿਤ ਹਨ।
ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਬੜੀ ਤੇਜ਼ ਰਫਤਾਰ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹੇ 'ਚ ਕੋਰੋਨਾ ਦੇ 200 ਤੋਂ ਵੱਧ ਮਾਮਲੇ ਰੋਜ਼ਾਨਾ ਸਾਹਮਣੇ ਆ ਰਹੇ ਹਨ, ਜੋ ਕਿ ਹੈਰਾਨੀ ਦੀ ਗੱਲ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਇੰਨੀ ਵੱਡੀ ਗਿਣਤੀ 'ਚ ਕੋਰੋਨਾ ਦੇ ਨਵੇਂ ਮਾਮਲੇ ਹਰ ਰੋਜ਼ ਆਉਣਾ ਪ੍ਰਸ਼ਾਸਨ ਤੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।