ਜਲੰਧਰ ''ਚ ਬੇਕਾਬੂ ਹੋਇਆ ਕੋਰੋਨਾ, 364 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 6 ਮਰੀਜ਼ਾਂ ਦੀ ਹੋਈ ਮੌਤ

Friday, Sep 11, 2020 - 06:35 PM (IST)

ਜਲੰਧਰ ''ਚ ਬੇਕਾਬੂ ਹੋਇਆ ਕੋਰੋਨਾ, 364 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 6 ਮਰੀਜ਼ਾਂ ਦੀ ਹੋਈ ਮੌਤ

ਜਲੰਧਰ,(ਰੱਤਾ) : ਪੰਜਾਬ 'ਚ ਕੋਰੋਨਾ ਮਹਾਮਾਰੀ ਦੇ ਵੱਧਦੇ ਮਾਮਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਰੋਜ਼ਾਨਾ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਜਲੰਧਰ 'ਚ ਵੀ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ 364 ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 6 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ।
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਰਾਜਕੁਮਾਰ (50), ਸੁਨੀਤਾ (60), ਅਸ਼ੋਕ ਕੁਮਾਰ(65), ਅੰਗਦ ਸਿੰਘ (75), ਜਰਨੈਲ ਸਿੰਘ (60) ਅਤੇ ਤਿਲਕ ਰਾਜ (62) ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 234 ਹੋ ਗਈ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 9134 ਹੋ ਚੁਕੀ ਹੈ।


author

Deepak Kumar

Content Editor

Related News