ਜਲੰਧਰ : ਗੱਤਾ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ

Thursday, Mar 02, 2023 - 10:49 PM (IST)

ਜਲੰਧਰ : ਗੱਤਾ ਫੈਕਟਰੀ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ

ਜਲੰਧਰ (ਸੋਨੂੰ) : ਜਲੰਧਰ 'ਚ ਗੱਤੇ ਦੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲਬਾਗ ਨਗਰ ਦੇ ਨਾਲ ਗਲੋਬਲ ਕਲੋਨੀ ਵਿੱਚ ਸਥਿਤ ਗੁਡਵਿਨ ਗੱਤੇ ਦੀ ਫੈਕਟਰੀ ਵਿੱਚ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ ਬੁਝਾਊ ਅਮਲੇ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਦੂਰ ਤੱਕ ਦੇਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : Big News : ਕੱਪੜਾ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ, ਲੱਖਾਂ ਦਾ ਨੁਕਸਾਨ


author

Mandeep Singh

Content Editor

Related News