ਜਲੰਧਰ ਦੇ ਪੁਲਸ ਕਮਿਸ਼ਨਰ ਦੀ ਸਖ਼ਤੀ, ਥਾਣਾ ਮੁਖੀਆਂ ਨੂੰ ਦਿੱਤੀ ਦੋ-ਟੁੱਕ ਚਿਤਾਵਨੀ

Thursday, Apr 21, 2022 - 04:17 PM (IST)

ਜਲੰਧਰ (ਸੁਧੀਰ)–ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਵਧ ਰਹੇ ਅਪਰਾਧ ’ਤੇ ਕਾਬੂ ਪਾਉਣ ਲਈ ਅੱਜ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਸ਼ਹਿਰ ਦੇ ਸਾਰੇ ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਦੋ-ਟੁੱਕ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਹਲਕੇ ਵਿਚ ਅਪਰਾਧ ਹੋਇਆ ਤਾਂ ਹਲਕੇ ਦੇ ਥਾਣਾ ਮੁਖੀ ਦੀ ਜਵਾਬਦੇਹੀ ਹੋਵੇਗੀ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੀ ਸਭ ਤੋਂ ਵੱਡੀ ਫੂਡ ਸਟ੍ਰੀਟ ਮੰਨੀ ਜਾਣ ਵਾਲੀ ਪੀ. ਪੀ. ਆਰ. ਮਾਰਕੀਟ ਵਿਚ ਕੁਝ ਨੌਜਵਾਨ ਨਿਯਮਾਂ ਦੀ ਉਲੰਘਣਾ ਕਰਦੇ ਹਨ, ਜਿਸ ਕਾਰਨ ਉਹ ਖ਼ੁਦ ਅਤੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨਾਲ ਪੂਰੇ ਲਾਮ ਲਸ਼ਕਰ ਨਾਲ ਪੀ. ਪੀ. ਆਰ. ਮਾਰਕੀਟ ਪਹੁੰਚੇ, ਜਿਥੇ ਉਨ੍ਹਾਂ ਨੇ ਵਿਸ਼ੇਸ਼ ਨਾਕਾਬੰਦੀ ਕਰਵਾ ਕੇ ਮਾਰਕੀਟ ਵਿਚ ਕਈ ਵਾਹਨਾਂ ਨੂੰ ਚੈੱਕ ਕਰਵਾਇਆ ਅਤੇ ਬਿਨਾਂ ਕਾਗਜ਼ਾਤ ਕਈ ਵਾਹਨਾਂ ਦੀ ਤਲਾਸ਼ੀ ਲਈ।

ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ 'ਚ ਕੀਤਾ ਵਾਧਾ

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਸਾਫ਼ ਹੁਕਮ ਦਿੱਤੇ ਕਿ ਜੇਕਰ ਮਾਰਕੀਟ ਵਿਚ ਕੋਈ ਵੀ ਰੇਸਤਰਾਂ ਮਾਲਕ ਨਾਜਾਇਜ਼ ਤੌਰ ’ਤੇ ਵਾਹਨ ਚਾਲਕਾਂ ਨੂੰ ਗੱਡੀਆਂ ਵਿਚ ਸ਼ਰਾਬ ਪਰੋਸਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸੀ. ਪੀ. ਨੇ ਦੱਸਿਆ ਕਿ ਅਪਰਾਧ ’ਤੇ ਕਾਬੂ ਪਾਉਣ ਲਈ ਸ਼ਹਿਰ ਵਿਚ ਵਿਸ਼ੇਸ਼ ਤੌਰ ’ਤੇ ਨਾਕੇ ਲਗਾਏ ਜਾਣਗੇ। ਨਾਕਿਆਂ ’ਤੇ ਪੁਲਸ ਲਾਈਨਜ਼ ਅਤੇ ਕਮਿਸ਼ਨਰੇਟ ਪੁਲਸ ਦੇ ਕੁਝ ਮੁਲਾਜ਼ਮਾਂ ਨੂੰ ਵੀ ਪੁਲਸ ਮੁਲਾਜ਼ਮਾਂ ਨਾਲ ਤਾਇਨਾਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਾਕਿਆਂ ਦੀ ਸੁਪਰਵਿਜ਼ਨ ਲਈ ਰਾਤ 10 ਵਜੇ ਤੱਕ ਸੀਨੀਅਰ ਅਧਿਕਾਰੀ ਖ਼ੁਦ ਸ਼ਹਿਰ ਵਿਚ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਉਨ੍ਹਾਂ ਨੇ ਮਾਡਲ ਟਾਊਨ ਮਾਰਕੀਟ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਆਸਾਨੀ ਨਾਲ ਅਪਰਾਧ ਮੁਕਤ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਪ੍ਰੇਮ ਸੰਬੰਧਾਂ ਕਾਰਨ ਜਤਾਇਆ ਕਤਲ ਦਾ ਖ਼ਦਸ਼ਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News