ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਵਧਿਆ ਕਹਿਰ, 2 ਮਰੀਜ਼ਾਂ ਦੀ ਮੌਤ ਤੇ ਵੱਡੀ ਗਿਣਤੀ ''ਚ ਮਾਮਲੇ ਆਏ ਸਾਹਮਣੇ

11/17/2020 5:47:51 PM

ਜਲੰਧਰ (ਰੱਤਾ): ਹੁਣ ਤੱਕ ਕਈ ਲੋਕਾਂ ਦੀ ਮੌਤ ਦਾ ਕਾਰਣ ਬਣ ਚੁੱਕੇ ਕੋਰੋਨਾ ਵਾਇਰਸ ਪੀੜਤ 2 ਹੋਰ ਮਰੀਜ਼ਾਂ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ ਅਤੇ ਇਸ ਦੇ ਨਾਲ ਹੀ 76 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।

ਇਹ ਵੀ ਪੜ੍ਹੋ:ਅਫ਼ਸੋਸ ਕਰਨ ਜਾ ਰਹੇ ਮਾਂ-ਪੁੱਤ ਨਾਲ ਵਾਪਰਿਆ ਭਾਣਾ, ਪੁੱਤ ਦੀ ਦਰਦਨਾਕ ਮੌਤ

ਡਾ. ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਕੋਰੋਨਾ ਕਾਰਣ ਮਰਨ ਵਾਲੇ ਜਿਹੜੇ ਮਰੀਜ਼ਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਉਨ੍ਹਾਂ ਵਿਚੋਂ ਇਕ ਪਰਸਰਾਮ ਦੀ ਮੌਤ ਮਿਲਟਰੀ ਹਸਪਤਾਲ ਵਿਚ ਹੋਈ ਸੀ ਅਤੇ ਉਹ ਦੂਜੇ ਸੂਬੇ ਦਾ ਰਹਿਣ ਵਾਲਾ ਸੀ। ਉਸ ਨੂੰ ਜ਼ਿਲ੍ਹੇ ਦੇ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਿਚੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਕੁੜੀ ਨੂੰ ਸਰਬਾਲਾ ਬਣਾ ਕਿ ਵਿਆਹ ਵਾਲੇ ਮੁੰਡੇ ਨੇ ਪਾਈ ਨਵੀਂ ਪਿਰਤ
 

2994 ਦੀ ਰਿਪੋਰਟ ਆਈ ਨੈਗੇਟਿਵ ਅਤੇ 48 ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ 2994 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 48 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਨੇ 465 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਕੁੱਲ ਸੈਂਪਲ-328924
ਨੈਗੇਟਿਵ ਆਏ-298216
ਪਾਜ਼ੇਟਿਵ ਆਏ-16281
ਡਿਸਚਾਰਜ ਹੋਏ-15034
ਮੌਤਾਂ ਹੋਈਆਂ-504
ਐਕਟਿਵ ਕੇਸ-743


Shyna

Content Editor

Related News