ਜਲੰਧਰ ਜ਼ਿਲ੍ਹੇ ’ਚ ਕੋਰੋਨਾ ਮਗਰੋਂ ਡੇਂਗੂ ਨੇ ਪਸਾਰੇ ਪੈਰ, 12 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਗਿਣਤੀ 178 ’ਤੇ ਪੁੱਜੀ

Friday, Oct 22, 2021 - 08:36 AM (IST)

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਮਗਰੋਂ ਡੇਂਗੂ ਨੇ ਪਸਾਰੇ ਪੈਰ, 12 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਗਿਣਤੀ 178 ’ਤੇ ਪੁੱਜੀ

ਜਲੰਧਰ (ਰੱਤਾ) - ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਸੀ ਕਿ ਡੇਂਗੂ ਨੇ ਆਪਣੇ ਪੈਰ ਪਸਾਰ ਲਏ ਹਨ। ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਜਿੱਥੇ ਡੇਂਗੂ ਦੇ 12 ਨਵੇਂ ਕੇਸ ਮਿਲੇ, ਉਥੇ ਹੀ 3 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਨੇ ਦੱਸਿਆ ਕਿ ਵਿਭਾਗ ਨੇ ਜਿਹੜੇ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਸਨ, ਉਨ੍ਹਾਂ ਵਿਚੋਂ 12 ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਡੇਂਗੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 178 ’ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਮਿਲਣ ਵਾਲੇ 12 ਪਾਜ਼ੇਟਿਵ ਮਰੀਜ਼ਾਂ ਵਿਚੋਂ 5 ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਦੂਜੇ ਪਾਸੇ ਸਿਹਤ ਵਿਭਾਗ ਨੂੰ ਵੀਰਵਾਰ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਹ ਤਿੰਨੋਂ ਜ਼ਿਲੇ ਦੇ ਰਹਿਣ ਵਾਲੇ ਪਾਏ ਗਏ। ਇਸ ਦੇ ਨਾਲ ਹੀ 3585 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 1 ਹੋਰ ਰਿਕਵਰ ਹੋ ਗਿਆ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 2057 ਹੋਰ ਲੋਕਾਂ ਦੇ ਸੈਂਪਲ ਲਏ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਪਾਕਿਸਤਾਨ ’ਚ ਹਿੰਦੂ ਨੌਜਵਾਨ ਦਾ ਕਤਲ ਕਰ ਦਰੱਖ਼ਤ ਨਾਲ ਲਟਕਾਈ ਲਾਸ਼, ਫੈਲੀ ਸਨਸਨੀ

ਹੁਣ ਤਕ ਕੁੱਲ ਸੈਂਪਲ-17,15,933
ਨੈਗੇਟਿਵ ਆਏ-15,82,244
ਪਾਜ਼ੇਟਿਵ ਆਏ-63,364
ਡਿਸਚਾਰਜ ਹੋਏ-61,844
ਮੌਤਾਂ ਹੋਈਆਂ-1,495
ਐਕਟਿਵ ਕੇਸ-25

ਪੜ੍ਹੋ ਇਹ ਵੀ ਖ਼ਬਰ - ਨਵੀਂ ਪਾਰਟੀ ਬਣਾਉਣ ਦੇ ਫ਼ੈਸਲੇ 'ਤੇ ਗੁਰਜੀਤ ਔਜਲਾ ਨੇ ਕੈਪਟਨ ਨੂੰ ਦਿੱਤੀ ਇਹ ਨਸੀਹਤ

ਜ਼ਿਲ੍ਹੇ ’ਚ 10, 000 ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 10,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਜਿਹੜੇ 10,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ।


author

rajwinder kaur

Content Editor

Related News