ਵਿਆਹ ਨਾ ਹੋਣ ਤੋਂ ਪਰੇਸ਼ਾਨ ਕੁੜੀ ਨੇ ਚੁੱਕਿਆ ਖੌਫਨਾਕ ਕਦਮ

Friday, Mar 06, 2020 - 03:18 PM (IST)

ਜਲੰਧਰ (ਵਰੁਣ) : ਇਲੈਕਟ੍ਰਾਨਿਕ ਸਾਮਾਨ ਵੇਚਣ ਵਾਲੀ ਕੰਪਨੀ ਦੇ ਕਸਟਮਰ ਕੇਅਰ ਸੈਂਟਰ ਵਿਚ ਕੰਮ ਕਰਨ ਵਾਲੀ 25 ਸਾਲਾ ਕੁੜੀ ਨੇ ਆਪਣੇ ਕਮਰੇ ਵਿਚ ਫਾਹ ਲੈ ਕੇ ਜਾਨ ਦੇ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਵਿਆਹ ਦੀ ਗੱਲ ਨਹੀਂ ਬਣ ਰਹੀ ਸੀ, ਜਿਸ ਕਾਰਣ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਵੀਰਵਾਰ ਦੁਪਹਿਰ ਉਹ ਸਿਹਤ ਖਰਾਬ ਹੋਣ ਦਾ ਕਹਿ ਕੇ ਆਫਿਸ ਤੋਂ ਹਾਫ-ਡੇਅ ਦੀ ਛੁੱਟੀ ਲੈ ਕੇ ਆਈ ਅਤੇ ਘਰ ਆ ਕੇ ਮਾਲਕ ਨੂੰ ਫੋਨ ਕਰ ਕੇ ਖੁਦਕੁਸ਼ੀ ਕਰਨ ਦੀ ਗੱਲ ਕਹਿ ਫੋਨ ਬੰਦ ਕਰ ਦਿੱਤਾ ਅਤੇ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ।

ਇਹ ਵੀ ਪੜ੍ਹੋ : ਮੁੰਡੇ ਨੇ ਫੇਸਬੁੱਕ 'ਤੇ ਪਾਈ ਫੋਟੋ ਤਾਂ ਕੁੜੀ ਨੇ ਖੁਦ ਨੂੰ ਲਾਈ ਅੱਗ, ਮੌਤ

ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਜਸਬੀਰ ਕੌਰ (25) ਪੁੱਤਰੀ ਬਲਕਾਰ ਸਿੰਘ ਵਾਸੀ ਪੰਡੋਰੀ ਰਾਈਆਂ ਭੁਲੱਥ ਦੇ ਤੌਰ 'ਤੇ ਹੋਈ ਹੈ। ਥਾਣਾ ਨੰ. 7 ਦੇ ਇੰਚਾਰਜ ਨਵੀਨਪਾਲ ਨੇ ਦੱਸਿਆ ਕਿ ਜਸਬੀਰ ਕੌਰ ਪਿਛਲੇ ਡੇਢ ਸਾਲ ਤੋਂ ਅਰਬਨ ਅਸਟੇਟ ਇਲਾਕੇ ਵਿਚ ਮੈਂਬਰ ਬਣਾ ਕੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਦਾ ਸਾਮਾਨ ਵੇਚਣ ਵਾਲੀ ਕੰਪਨੀ ਦੇ ਕਸਟਮਰ ਕੇਅਰ ਵਿਭਾਗ ਵਿਚ ਕੰਮ ਕਰਦੀ ਸੀ। ਕੁਝ ਸਮੇਂ ਤੋਂ ਵਿਆਹ ਦੀ ਗੱਲ ਸਿਰੇ ਨਾ ਚੜ੍ਹਨ ਕਾਰਣ ਉਹ ਪ੍ਰੇਸ਼ਾਨ ਸੀ। ਵੀਰਵਾਰ ਉਹ ਜੌਬ ਤੋਂ ਹਾਫ-ਡੇਅ ਲੈ ਕੇ ਅਰਬਨ ਅਸਟੇਟ ਫੇਜ਼-1 ਸਥਿਤ ਆਪਣੇ ਕਮਰੇ ਵਿਚ ਆਈ, ਜਿੱਥੇ ਉਸ ਨੇ ਬੌਸ ਨੂੰ ਫੋਨ ਕਰ ਕੇ ਕਿਹਾ ਕਿ ਉਹ ਖੁਦਕੁਸ਼ੀ ਕਰ ਰਹੀ ਹੈ।

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਦੇ ਚੱਲਦਿਆ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ

ਪੁਲਸ ਅਨੁਸਾਰ ਬੌਸ ਨੇ ਉਸ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫੋਨ ਬੰਦ ਕਰ ਦਿੱਤਾ। ਬੌਸ ਨੇ ਇਸ ਬਾਰੇ ਜਸਬੀਰ ਕੌਰ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਜਸਬੀਰ ਦੀ ਮਾਂ ਪਰਮਜੀਤ ਕੌਰ ਅਤੇ ਉਸ ਦੇ ਦੋ ਭਰਾ ਕਮਰੇ ਵਿਚ ਪਹੁੰਚ ਗਏ ਪਰ ਤਦ ਤਕ ਕੁੜੀ ਵਲੋਂ ਫਾਹਾ ਲੈਣ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਦੇਰ ਸ਼ਾਮ ਪੁਲਸ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਨੰ. 7 ਦੇ ਇੰਚਾਰਜ ਨਵੀਨਪਾਲ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਇੰਸ. ਨਵੀਨਪਾਲ ਦਾ ਕਹਿਣਾ ਹੈ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਪਰ ਖੁਦਕੁਸ਼ੀ ਦਾ ਕਾਰਣ ਵਿਆਹ ਵਿਚ ਦੇਰ ਹੋਣਾ ਸਾਹਮਣੇ ਆਇਆ ਹੈ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਮ੍ਰਿਤਕ ਲੜਕੀ 2 ਭਰਾਵਾਂ ਦੀ ਇਕਲੌਤੀ ਭੈਣ ਸੀ।


Baljeet Kaur

Content Editor

Related News