ਜਲੰਧਰ : ਧੀ ਦੀ ਪੱਤ ਰੋਲਣ ਵਾਲੇ ਕਲਯੁੱਗੀ ਪਿਓ ਨੂੰ ਉਮਰ ਕੈਦ
Thursday, Nov 13, 2025 - 09:18 PM (IST)
ਜਲੰਧਰ (ਜਤਿੰਦਰ, ਭਾਰਦਵਾਜ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵੱਲੋਂ ਆਪਣੀ ਹੀ ਧੀ ਨਾਲ ਜਬਰ-ਜ਼ਨਾਹ ਦੇ ਮਾਮਲੇ ’ਚ ਦੋਸ਼ ਸਾਬਤ ਹੋਣ ’ਤੇ ਕਲਯੁੱਗੀ ਪਿਤਾ ਨੂੰ ਉਮਰ ਕੈਦ ਤੇ 60 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹਕਮ ਸੁਣਾਇਆ ਹੈ।
ਇਸ ਮਾਮਲੇ ਵਿਚ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਜਨਵਰੀ 2025 ਵਿਚ ਦੋਸ਼ੀ ਵਿਰੁੱਧ ਥਾਣਾ ਬਸਤੀ ਬਾਬਾ ਖੇਲ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿਚ ਲੜਕੀ ਨੇ ਦੱਸਿਆ ਕਿ ਉਸ ਦਾ ਪਿਤਾ ਬਚਪਨ ਤੋਂ ਹੀ ਉਸ ਨਾਲ ਜਬਰ-ਜ਼ਨਾਹ ਕਰਦਾ ਆ ਰਿਹਾ ਸੀ ਅਤੇ ਉਸ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ ਸੀ। ਅੱਜ ਇਸੇ ਮਾਮਲੇ ਵਿਚ ਅਦਾਲਤ ਨੇ ਇਸ ਕਲਯੁੱਗੀ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
