ਜਲੰਧਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਸ਼ਾ ਵੇਚਣ ਤੋਂ ਰੋਕਣ ’ਤੇ ਕੀਤਾ ਦੋਸਤ ਦਾ ਕਤਲ

Tuesday, Sep 14, 2021 - 12:58 PM (IST)

ਜਲੰਧਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਸ਼ਾ ਵੇਚਣ ਤੋਂ ਰੋਕਣ ’ਤੇ ਕੀਤਾ ਦੋਸਤ ਦਾ ਕਤਲ

ਜਲੰਧਰ (ਮਹੇਸ਼): ਕਮਿਸ਼ਨਰੇਟ ਪੁਲਸ ਦੇ ਥਾਣਾ ਸਦਰ ਦੇ ਏਰੀਏ ’ਚ ਪੈਂਦੇ ਪਿੰਡ ਚਿਤਾਵਨੀ ਨਿਵਾਸੀ ਹਰਦੀਪ ਸਿੰਘ ਉਰਫ਼ ਬੰਟੀ ਪੁੱਤਰ ਸਾਬ੍ਹ ਸਿੰਘ ਦੇ ਕਤਲ ਦੀ ਸੂਚਨਾ ਮਿਲੀ ਹੈ। ਸਦਰ ਪੁਲਸ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਕਤਲ ਕੀਤਾ ਗਿਆ ਬੰਟੀ ਆਪਣੇ ਦੋਸਤ ਨੂੰ ਨਸ਼ਾ ਵੇਚਣ ਅਤੇ ਕਰਨ ਤੋਂ ਰੋਕਦਾ ਸੀ,ਜਿਸ ਦੇ ਚੱਲਦੇ ਉਸ ਦੇ ਦੋਸਤ ਨੇ ਹੀ ਉਸ ਦਾ ਕਤਲ ਕਰ ਲਾਸ਼ ਨੇੜੇ ਹੀ ਸਥਿਤ ਗੰਦੇ ਨਾਲੇ ’ਚ ਸੁੱਟ ਦਿੱਤੀ।

ਇਹ ਵੀ ਪੜ੍ਹੋ : ਖ਼ੌਫਨਾਕ ਅੰਜਾਮ ਤਕ ਪਹੁੰਚੇ ਪ੍ਰੇਮ ਸਬੰਧ, ਕੁੜੀ ਦੇ ਪਰਿਵਾਰ ਵਲੋਂ ਕੁੱਟਮਾਰ ਕਰਨ ’ਤੇ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਮ੍ਰਿਤਕ ਦੇ ਪਰਿਵਾਰ ਦੇ ਮੈਂਬਰ ਅਤੇ ਥਾਣਾ ਸਦਰ ਦੀ ਪੁਲਸ ਬੰਟੀ ਦੀ ਲਾਸ਼ ਲੱਭਣ ’ਚ ਜੁੱਟ ਗਈ ਪਰ ਅਜੇ ਤੱਕ ਉਸ ਦੀ ਲਾਸ਼ ਪੁਲਸ ਨੂੰ ਬਰਾਮਦ ਨਹੀਂ ਹੋਈ ਹੈ। ਮੌਕੇ ’ਤੇ ਏ.ਡੀ.ਸੀ.ਪੀ. ਸਿਟੀ ਟੂ.ਅਸ਼ਵਨੀ ਕੁਮਾਰ, ਏ.ਸੀ.ਪੀ. ਜਲੰਧਰ ਕੈਂਟ ਮੇਜਰ ਸਿੰਘ ਅਤੇ ਥਾਣਾ ਸਦਰ ਦੇ ਇੰਸਪੈਕਟਰ ਸੁਖਦੇਵ ਸਿੰਘ ਸਮੇਤ ਭਾਰੀ ਪੁਲਸ ਫੋਰਸ ਮੌਜੂਦ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਬੰਟੀ ਦੀ ਲਾਸ਼ ਮਿਲਣ ਦੇ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ। 

ਇਹ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ, ਗਮ ’ਚ ਡੁੱਬਾ ਪਰਿਵਾਰ


author

Shyna

Content Editor

Related News