ਜਲੰਧਰ ''ਚ ਬੀਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
Friday, Mar 22, 2019 - 03:31 PM (IST)

ਜਲੰਧਰ(ਸੁਨੀਲ) : ਜਲੰਧਰ ਦੇ ਥਾਣਾ ਭਾਰਗੋ ਕੈਂਪ ਦੇ ਅਧੀਨ ਆਉਂਦੇ ਤੇਜ ਮੋਹਨ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਘਰ ਵਿਚ ਫਾਹਾ ਲਗਾ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਤਨੀ ਵਿਨੀਤਾ ਨੇ ਦੱਸਿਆ ਕਿ ਉਹ ਕੰਮ 'ਤੇ ਗਈ ਹੋਈ ਸੀ। ਕਿਸੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਦੀਪਸੈਨ ਸਿੰਘ ਪੁੱਤਰ ਗੰਗਾ ਪ੍ਰਸਾਦ ਨਿਵਾਸੀ ਤੇਜ ਮੋਹਨ ਨਗਰ ਨੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਵਿਨੀਤਾ ਨੇ ਦੱਸਿਆ ਕਿ ਉਸ ਦੀ ਇਕ 3 ਸਾਲ ਦੀ ਬੇਟੀ ਹੈ। ਮ੍ਰਿਤਕ ਫਰਨੀਚਰ ਦਾ ਕੰਮ ਕਰਦਾ ਸੀ ਅਤੇ ਉਸ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।