ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ

Friday, Nov 13, 2026 - 10:11 AM (IST)

ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ

ਜਲੰਧਰ (ਜ.ਬ) - ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਆਸਮਾਨ ਵਿਚ ਭਾਰੀ ਬਦਲ ਛਾਏ ਹੋਏ ਸਨ, ਜਿਸ ਦੌਰਾਨ ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਿਆ। ਮੀਂਹ ਪੈਣ ਨਾਲ ਮੌਸਮ ਠੰਡਾ ਹੋ ਗਿਆ, ਜਿਸ ਨਾਲ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਗਈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਮੀਂਹ ਪੈਣ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਸੀ। ਜਲੰਧਰ ਸਣੇ ਪੰਜਾਬ ਦੇ ਹੋਰਨਾਂ ਇਲਾਕਿਆਂ ਵਿਚ ਅੱਜ ਮੀਂਹ ਦੇ ਨਾਲ-ਨਾਲ ਠੰਡੀ ਹਵਾ ਵੀ ਚੱਲਦੀ ਰਹੀ।  

ਇਹ ਵੀ ਪੜ੍ਹੋ: ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ

ਦੱਸ ਦੇਈਏ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਜਿਵੇਂ ਜਲੰਧਰ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿਚ ਸਵੇਰ ਅਤੇ ਰਾਤ ਦੇ ਸਮੇਂ ਠੰਡ ਪੂਰੀ ਤਰ੍ਹਾਂ ਮਹਿਸੂਸ ਕੀਤੀ ਜਾ ਸਕਦੀ ਹੈ ਪਰ ਦੁਪਹਿਰ ਦੇ ਮੌਸਮ ਵਿਚ ਅਜੇ ਕੋਈ ਬਦਲਾਅ ਦਿਖਾਈ ਨਹੀਂ ਦਿੱਤਾ। ਕਈ ਪਿੰਡਾਂ ਵਿਚ ਸਵੇਰ ਦੇ ਸਮੇਂ ਧੁੰਦ ਦੀ ਸਫੇਦ ਚਾਦਰ ਸਾਫ ਦਿਖਾਈ ਦਿੰਦੀ ਹੈ। ਅੱਜ ਸਵੇਰੇ ਪਏ ਮੀਂਹ ਨਾਲ ਹੋਰ ਜ਼ਿਆਦਾ ਠੰਢ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਮੁਤਾਬਕ 12 ਅਤੇ 13 ਤਾਰੀਖ਼ ਨੂੰ ਕਈ ਇਲਾਕਿਆਂ 'ਚ ਮੀਂਹ ਪੈਣ ਦੇ ਆਸਾਰ ਹਨ।

ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News